ਹਾਫਿਜ਼ ਦੀ ਸਿਆਸੀ ਪਾਰਟੀ ਦੀ ਰਜਿਸਟਰੇਸ਼ਨ ਦਾ ਪਾਕਿ ਸਰਕਾਰ ਵੱਲੋਂ ਵੀ ਵਿਰੋਧ
Date : 2017-12-25 PM 09:39:00 | views (606)

ਇਸਲਾਮਾਬਾਦ - ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜਨੀਤੀ ਵਿਚ ਹਿੰਸਾ ਅਤੇ ਦਹਿਸ਼ਤਗਰਦੀ ਪੈਦਾ ਕਰ ਸਕਦਾ ਹੈ।
ਵਰਨਣ ਯੋਗ ਹੈ ਕਿ ਹਾਫਿਜ਼ ਸਈਦ ਨੇ ਇਸ ਮਹੀਨੇ ਦੀ ਸ਼ੁਰੂ ਵਿਚ ਪੁਸ਼ਟੀ ਕੀਤੀ ਸੀ ਕਿ ਉਸ ਦਾ ਸੰਗਠਨ ਜਮਾਤ-ਉਦ-ਦਾਵਾ (ਜੇ ਯੂ ਡੀ) ਅਗਲੇ ਸਾਲ 2018 ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿਚ ਮਿਲੀ ਮੁਸਲਿਮ ਲੀਗ (ਐਮ ਐਮ ਐਲ) ਦੇ ਝੰਡੇ ਹੇਠ ਚੋਣਾਂ ਲੜੇਗਾ। ਪਾਕਿਸਤਾਨ ਚੋਣ ਕਮਿਸ਼ਨ ਨੇ ਐਮ ਐਮ ਐਲ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰਡ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ। ਇਸ ਪਿਛੋਂ ਐਮ ਐਮ ਐਲ ਨੇ ਕਮਿਸ਼ਨ ਦੇ ਇਸ ਫੈਸਲੇ ਨੂੰ 11 ਅਕਤੂਬਰ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਸੀ। ਗ੍ਰਹਿ ਮੰਤਰਾਲਾ ਨੇ ਐਮ ਐਮ ਐਲ ਦੀ ਪਟੀਸ਼ਨ ਵਿਰੁੱਧ ਇਸਲਾਮਾਬਾਦ ਹਾਈ ਕੋਰਟ ਅੱਗੇ ਆਪਣੇ ਲਿਖਤੀ ਜਵਾਬ ਵਿਚ ਕਿਹਾ ਹੈ ਕਿ ਉਹ ਇਸ ਗਰੁੱਪ ਦੇ ਰਾਜਸੀ ਪਾਰਟੀ ਵਜੋਂ ਰਜਿਸਟਰੇਸ਼ਨ ਕਰਨ ਦਾ ਵਿਰੋਧ ਕਰਦਾ ਹੈ, ਕਿਉਂਕਿ ਇਹ ਗਰੁੱਪ ਪਾਬੰਦੀ ਵਾਲੀ ਜਥੇਬੰਦੀ ਦੀ ਸ਼ਾਖਾ ਹੈ। ਇਕ ਖਬਰ ਮੁਤਾਬਕ ਗ੍ਰਹਿ ਮੰਤਰਾਲਾ ਨੇ ਆਪਣੀ ਰਾਏ ਇੱਕ ਸੁਰੱਖਿਆ ਏਜੰਸੀ ਦੀ ਰਿਪੋਰਟ ਦੇ ਆਧਾਰ ਉੱਤੇ ਤਿਆਰ ਕੀਤੀ ਹੈ। ਇਸ ਰਿਪੋਰਟ ਵਿਚ ਸ਼ੱਕ ਪ੍ਰਗਟ ਕੀਤਾ ਗਿਆ ਹੈ ਕਿ ਐਮ ਐਮ ਐਲ ਦੇ ਰਾਜਨੀਤਕ ਪਾਰਟੀ ਬਣਨ ਤੋਂ ਬਾਅਦ ਰਾਜਨੀਤੀ ਵਿਚ ਹਿੰਸਾ ਅਤੇ ਦਹਿਸ਼ਤਗਰਦੀ ਵਧਣ ਦਾ ਸ਼ੱਕ ਹੈ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 12511

Total Hits on website :827318

Copyright @2018 - 19 reserved for Punjab weekly. Designed and developed by IINGroups.(+91-9888211017)