ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ ''ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
Date : 2018-01-17 AM 06:22:00 | views (533)

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅਫਰੀਕਾ ਨੇ 2-0 ਨਾਲ ਕਬਜ਼ਾ ਕਰ ਲਿਆ ਹੈ। ਭਾਰਤ ਨੇ ਪਿਛਲੇ 3 ਸਾਲਾਂ ਵਿੱਚ ਇਹ ਪਹਿਲੀ ਟੈਸਟ ਸੀਰੀਜ਼ ਹਾਰੀ ਹੈ।

ਦੱਖਣੀ ਅਫਰੀਕਾ ਨੇ ਭਾਰਤ ਨੂੰ ਜਿੱਤ ਲਈ 287 ਦੌੜਾਂ ਦਾ ਟੀਚਾ ਦਿੱਤਾ ਸੀ। ਭਾਰਤ ਦੀ ਟੀਮ 151 ਦੌੜਾਂ ‘ਤੇ ਆਲ ਆਊਟ ਹੋ ਗਈ। ਲੜੀ ਦਾ ਤੀਜਾ ਤੇ ਆਖ਼ਰੀ ਮੈਚ 24 ਜਨਵਰੀ ਨੂੰ ਜੌਹਨਸਬਰਗ ਵਿੱਚ ਖੇਡਿਆ ਜਾਵੇਗਾ।

ਬੀਤੇ ਕੱਲ੍ਹ ਆਪਣੀ ਦੂਜੀ ਪਾਰੀ ਦਾ ਆਗ਼ਾਜ਼ ਕਰਦਿਆਂ ਭਾਰਤ ਨੇ ਆਪਣੀਆਂ ਤਿੰਨ ਮਹੱਤਵਪੂਰਨ ਵਿਕਟਾਂ ਗੁਆ ਦਿੱਤੀਆਂ ਸੀ। ਅੱਜ ਆਖ਼ਰੀ ਦਿਨ ਦੀ ਖੇਡ ਸ਼ੁਰੂ ਹੁੰਦਿਆਂ ਹੀ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਸਮੇਤ ਸਾਰੇ ਖਿਡਾਰੀ ਸਸਤੇ ‘ਚ ਪੈਵੇਲੀਅਨ ਪਰਤ ਗਏ। ਦੂਜੀ ਪਾਰੀ ਵਿੱਚ ਕੋਈ ਵੀ ਭਾਰਤੀ ਬੱਲੇਬਾਜ਼ ਅਰਧ ਸੈਂਕੜਾ ਨਹੀਂ ਬਣਾ ਸਕਿਆ। ਰੋਹਿਤ ਸ਼ਰਮਾ ਨੇ ਸਭ ਤੋਂ ਵੱਧ 47 ਦੌੜਾਂ ਬਣਾਈਆਂ। ਇਸ ਤੋਂ ਬਾਅਦ ਮੁਹੰਮਦ ਸ਼ਮੀ ਆਪਣੀਆਂ 28 ਦੌੜਾਂ ਨਾਲ ਦੂਜੀ ਪਾਰੀ ਵਿੱਚ ਸਭ ਤੋਂ ਜ਼ਿਆਦਾ ਰਨ ਬਣਾਉਣ ਵਾਲੇ ਦੂਜੇ ਭਾਰਤੀ ਖਿਡਾਰੀ ਬਣੇ।

ਭਾਰਤ ਦੇ ਸਲਾਮੀ ਬੱਲੇਬਾਜ਼ਾਂ ਤੇ ਟੀਮ ਦੇ ਕਪਤਾਨ ਵਿੱਚੋਂ ਕੋਈ ਵੀ ਦੂਹਰਾ ਅੰਕੜਾ ਪਾਰ ਨਹੀਂ ਕਰ ਸਕਿਆ। ਚੇਤੇਸ਼ਵਰ ਪੁਜਾਰਾ ਤੇ ਪਾਰਥਿਵ ਪਟੇਲ 19 ਦੌੜਾਂ ਹੀ ਬਣਾ ਸਕੇ। ਬੱਲੇਬਾਜ਼ੀ ਦੇ ਖੇਤਰ ਵਿੱਚ ਸਾਰੀ ਟੀਮ ਫਾਡੀ ਸਾਬਤ ਹੋਈ। ਆਪਣੇ ਦੇਸ਼ ਵਿੱਚ ਕਾਮਯਾਬੀ ਦੇ ਝੰਡੇ ਗੱਡਣ ਵਾਲੀ ਭਾਰਤੀ ਟੀਮ ਲਈ ਵਿਦੇਸ਼ੀ ਪਿੱਚ ਕਾਫੀ ਚੁਨੌਤੀਆਂ ਭਰਪੂਰ ਸਾਬਤ ਰਹੀਆਂ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 12708

Total Hits on website :827300

Copyright @2018 - 19 reserved for Punjab weekly. Designed and developed by IINGroups.(+91-9888211017)