ਇਸਰੋ ਦੇ ਮੁਖੀ ਨੇ ਕਿਹਾ: ਮਿਸ਼ਨ 98 ਫੀਸਦੀ ਸਫਲ ਰਿਹੈ
Date : 2019-09-24 AM 02:16:00 | views (197)

ਭੁਵਨੇਸ਼ਵਰ- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਮੁਖੀ ਕੇ ਸਿਵਨ ਨੇ ਕੱਲ੍ਹ ਕਿਹਾ ਕਿ ਚੰਦਰਯਾਨ-2 ਮਿਸ਼ਨ ਆਪਣੇ ਟੀਚੇ ਵਿੱਚ 98 ਫੀਸਦੀ ਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਰੋ 2020 ਤੱਕ ਦੂਜੇ ਚੰਦਰਯਾਨ ਮਿਸ਼ਨ ''ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਸਿਵਨ ਨੇ ਇਹ ਵੀ ਕਿਹਾ ਕਿ ਚੰਦਰਯਾਨ-2 ਦਾ ਆਰਬੀਟਰ ਬਹੁਤ ਸਹੀ ਤਰੀਕੇ ਨਾਲ ਕੰਮ ਕਰ ਰਿਹਾ ਹੈ ਤੇ ਉਮੀਦ ਹੈ ਕਿ ਇਹ ਇੱਕ ਸਾਲ ਦੀ ਥਾਂ ਸਾਢੇ ਸੱਤ ਸਾਲ ਤੱਕ ਤੈਅ ਵਿਗਿਆਨਕ ਪ੍ਰਯੋਗ ਠੀਕ ਤਰ੍ਹਾਂ ਨਾਲ ਕਰਦਾ ਰਹੇਗਾ।
ਭੁਵਨੇਸ਼ਵਰ ਵਿੱਚ ਸਿਵਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਅਸੀਂ ਅਜੇ ਤੱਕ ਲੈਂਡਰ ਨਾਲ ਸੰਪਰਕ ਸਥਾਪਤ ਕਰਨ ਵਿੱਚ ਸਫਲ ਨਹੀਂ ਹੋ ਸਕੇ। ਜਦੋਂ ਕੋਈ ਡਾਟਾ ਸਾਨੂੰ ਮਿਲੇਗਾ, ਜ਼ਰੂਰੀ ਕਦਮ ਚੁੱਕੇ ਜਾਣਗੇ।”
ਵਰਨਣ ਯੋਗ ਹੈ ਕਿ ਚੰਦਰਮਾ ''ਤੇ ਰਾਤ ਹੋ ਗਈ ਹੈ। ਲੈਂਡਰ ਵਿਕਰਮ ਦੀ ਬੈਟਰੀ ਨੂੰ ਚਾਰਜ ਕਰਨ ਦੇ ਲਈ ਸੂਰਜ ਦੀ ਰੋਸ਼ਨੀ ਨਹੀਂ ਮਿਲੇਗੀ। ਲੈਂਡਰ ਨੇ ਇੱਕ ਚੰਦਰ ਦਿਵਸ (ਪ੍ਰਿਥਵੀ ਦੇ 14 ਦਿਨਾਂ ਬਰਾਬਰ) ਕੰਮ ਕਰਨਾ ਸੀ। ਕੱਲ੍ਹ ਤੜਕੇ ਇਹ ਸਮਾਂ ਖਤਮ ਹੋ ਗਿਆ। ਇਸਰੋ ਨੇ ਕਿਹਾ ਕਿ ਵਿਕਰਮ ਨਾਲ ਸੰਪਰਕ ਟੁੱਟਣ ਦੇ ਸਹੀ ਕਾਰਨਾਂ ਦਾ ਪਤਾ ਲਾਉਣ ਲਈ ਡਾਟਾ ਦਾ ਅਧਿਐਨ ਕੀਤਾ ਜਾ ਰਿਹਾ ਹੈ। ਸਿਵਨ ਨੇ ਕਿਹਾ ਕਿ ਅਸੀਂ ਦੋ ਕਾਰਨਾਂ ਤੋਂ ਕਹਿ ਰਹੇ ਹਾਂ ਕਿ ਚੰਦਰਯਾਨ-2 ਮਿਸ਼ਨ ਨੇ 98 ਫੀਸਦੀ ਟੀਚਾ ਹਾਸਲ ਕਰ ਲਿਆ ਹੈ। ਪਹਿਲਾ ਕਾਰਨ ਵਿਗਿਆਨ ਅਤੇ ਦੂਸਰਾ ਟੈਕਨਾਲੋਜੀ ਡੈਮਾਂਸਟਰੇਸ਼ਨ ਹੈ। ਜਿੱਥੋਂ ਤੱਕ ਉਦਯੋਗਿਕੀ ਪ੍ਰਮਾਣ ਦੇ ਮੋਰਚੇ ਦੀ ਗੱਲ ਹੈ ਤਾਂ ਇਸ ਵਿੱਚ ਲਗਭਗ ਪੂਰੀ ਤਰ੍ਹਾਂ ਸਫਲਤਾ ਹਾਸਲ ਕੀਤੀ ਗਈ ਹੈ। ਸਿਵਨ ਨੇ ਕਿਹਾ ਕਿ ਆਰਬੀਟਰ ਲਈ ਸ਼ੁਰੂ ਵਿੱਚ ਇੱਕ ਸਾਲ ਦੀ ਯੋਜਨਾ ਬਣਾਈ ਗਈ ਸੀ, ਪਰ ਹੁਣ ਸੰਭਾਵਨਾ ਹੈ ਕਿ ਇਹ ਸਾਢੇ ਸੱਤ ਸਾਲ ਕੰਮ ਕਰੇਗਾ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13532

Total Hits on website :910533

Copyright @2018 - 19 reserved for Punjab weekly. Designed and developed by IINGroups.(+91-9888211017)