ਢੱਡਰੀਆਂ ਵਾਲੇ ਨੇ ਕਿਹਾ: ਮਾਈ ਭਾਗੋ ਬਾਰੇ ਸਿੱਧੂ ਮੂਸੇਵਾਲਾ ਨੇ ਮੁਆਫੀ ਮੰਗ ਲਈ, ਦੂਸਰੇ ਕਦੋਂ ਮੰਗਣਗੇ
Date : 2019-09-24 AM 02:19:00 | views (78)

ਚੰਡੀਗੜ੍ਹ,- ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਤੇ ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਕਿਹਾ ਹੈ ਕਿ ਮਾਈ ਭਾਗੋ ਜੀ ਬਾਰੇ ਆਪਣੇ ਗੀਤ ਵਿੱਚ ਗਲਤ ਟਿੱਪਣੀ ਲਈ ਗਾਇਕ ਸਿੱਧੂ ਮੂਸੇਵਾਲਾ ਨੇ ਮੁਆਫੀ ਮੰਗ ਲਈ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਇੱਕ ਸਿੱਖ ਗ੍ਰੰਥ ਵਿੱਚ ਮਾਈ ਭਾਗੋ ਅਤੇ ਗੁਰੂ ਸਾਹਿਬ ਬਾਰੇ ਕਈ ਗਲਤ ਟਿੱਪਣੀਆਂ ਹਨ, ਉਸ ਬਾਰੇ ਕੋਈ ਨਹੀਂ ਬੋਲਦਾ ਤੇ ਨਾ ਮੁਆਫੀ ਮੰਗਦਾ ਹੈ।
ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਧਾਰਮਿਕ ਸਮਾਗਮ ਵਿੱਚ ਬੋਲਦਿਆਂ ਕਿਹਾ ਕਿ ਉਨ੍ਹਾਂ ਕਈ ਵਾਰ ਇਹ ਗੱਲ ਸੰਗਤ ਦੇ ਧਿਆਨ ਵਿੱਚ ਲਿਆਂਦੀ ਸੀ ਕਿ ਸਿੱਖ ਇਤਿਹਾਸ ਵਿੱਚ ਜੁਝਾਰੂ ਸਿੰਘਣੀ ਵਜੋਂ ਜਾਣੀ ਜਾਂਦੀ ਮਾਈ ਭਾਗੋ ਬਾਰੇ ਭਾਈ ਸੰਤੋਖ ਸਿੰਘ ਨੇ ਇੱਕ ਗ੍ਰੰਥ ਵਿੱਚ ਬਹੁਤ ਗਲਤ ਟਿੱਪਣੀਆਂ ਲਿਖੀਆਂ ਹਨ, ਪਰ ਸਾਡੇ ਸਿੱਖ ਕਥਾ ਵਾਚਕ ਉਸ ਗ੍ਰੰਥ ਵਿੱਚੋਂ ਸਿਖਿਆ ਲੈ ਕੇ ਸਿੱਖ ਧਰਮ ਦਾ ਪ੍ਰਚਾਰ ਕਰਦੇ ਹਨ ਅਤੇ ਇਨ੍ਹਾਂ ਪ੍ਰਚਾਰਕਾਂ ਨੇ ਕਦੇ ਇਹ ਨਹੀਂ ਕਿਹਾ ਕਿ ਇਸ ਗ੍ਰੰਥ ਵਿੱਚ ਜੋ ਲਿਖਿਆ ਹੈ, ਉਹ ਗਲਤ ਹੈ, ਜਿਸ ਦੀ ਅਸੀਂ ਮੁਆਫੀ ਮੰਗਦੇ ਹਾਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਤੇ ਮਾਈ ਭਾਗੋ ਬਾਰੇ ਗਲਤ ਟਿੱਪਣੀਆਂ ਕਰਨ ਵਾਲੇ ਲੇਖਕਾਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਮ ਦਿਹਾੜੇ ਮਨਾਉਂਦੀ ਹੈ। ਇਸ ਤੋਂ ਇਲਾਵਾ ਇਸ ਗ੍ਰੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਂਗ ਸੁੰਦਰ ਰੁਮਾਲਿਆਂ ਨਾਲ ਸਜਾਇਆ ਜਾਂਦਾ ਤੇ ਪੀੜ੍ਹੀ ''ਤੇ ਸੁਸ਼ੋਭਿਤ ਕੀਤਾ ਜਾਂਦਾ ਹੈ, ਪਰ ਕਦੇ ਵੀ ਸਾਡੇ ਧਰਮ ਦੇ ਠੇਕੇਦਾਰ ਇਸ ਬਾਰੇ ਕੁਝ ਬੋਲਦੇ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 12695

Total Hits on website :827287

Copyright @2018 - 19 reserved for Punjab weekly. Designed and developed by IINGroups.(+91-9888211017)