ਲੈਂਡ ਪੋਰਟ ਅਥਾਰਟੀ ਮੀਟਿੰਗ: ਕਰਤਾਰਪੁਰ ਲਾਂਘੇ ਦੇ ਸਾਰੇ ਕੰਮ 31 ਅਕਤੂਬਰ ਤੱਕ ਮੁਕੰਮਲ ਹੋ ਜਾਣਗੇ
Date : 2019-09-24 AM 02:20:00 | views (65)

ਡੇਰਾ ਬਾਬਾ ਨਾਨਕ- ਡੇਰਾ ਬਾਬਾ ਨਾਨਕ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ਦੀ ਜ਼ੀਰੋ ਲਾਈਨ ਉੱਤੇ ਲੈਂਡ ਪੋਰਟ ਅਥਾਰਟੀ ਦੇ ਪ੍ਰੋਜੈਕਟ ਡਾਇਰੈਕਟਰ ਕਰਨਲ ਰਮਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕੱਲ੍ਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਬਾਰੇ ਵਿਚਾਰਾਂ ਹੋਈਆਂ ਅਤੇ ਦੱਸਿਆ ਗਿਆ ਕਿ ਲਾਂਘੇ ਵਾਲੇ ਸਥਾਨ ਉੱਤੇ 300 ਫੁੱਟ ਉਚਾ ਤਿਰੰਗਾ ਝੰਡਾ ਵੀ ਲਹਿਰਾਇਆ ਜਾਵੇਗਾ।
ਇਸ ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਲਾਂਘੇ ਬਾਰੇ ਕਸਟਮ, ਸੁਰੱਖਿਆ ਤੇ ਇਮੀਗਰੇਸ਼ਨ ਆਦਿ ਵਿਭਾਗਾਂ ਨੂੰ ਸਾਰੇ ਕੰਮ 31 ਅਕਤੂਬਰ ਤੱਕ ਮੁਕੰਮਲ ਕਰਨ ਅਤੇ ਹਰ ਹਫਤੇ ਇਸ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਹੈ। ਇਸ ਸੰਬੰਧ ਵਿੱਚ ਬੀ ਐੱਸ ਐੱਫ ਨੂੰ ਕਿਹਾ ਗਿਆ ਕਿ ਉਹ ਆਪਣੀਆਂ ਚੈੱਕ ਪੋਸਟ ਤੇ ਚੈਕ ਪੁਆਇੰਟਾਂ ਦੀ ਸਮੀਖਿਆ ਕਰ ਕੇ ਓਦੋਂ ਤੱਕ ਪਹਿਲੇ ਜਥੇ ਲਈ ਜਿੰਨੇ ਲੋੜੀਂਦੇ ਕਦਮ ਚੁੱਕੇ ਜਾਣੇ ਹਨ, ਉਨ੍ਹਾਂ ਨੂੰ ਮੁਕੰਮਲ ਕਰ ਲਵੇ। ਇਸ ਤੋਂ ਬਿਨਾ ਵੱਡੀ ਗਿਣਤੀ ਵਿੱਚ ਆਉਣ ਵਾਲੇੇ ਲੋਕਾਂ, ਜਥਿਆਂ ਲਈ ਰਿਹਾਇਸ਼, ਪਬਲਿਕ ਪਾਰਕਿੰਗ ਤੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਜ਼ਿੰਮੇਵਾਰੀ ਡੇਰਾ ਬਾਬਾ ਨਾਨਕ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੀ ਹੋਵੇਗੀ। ਮੀਟਿੰਗ ਵਿੱਚ ਇਹ ਵੀ ਵਿਚਾਰ ਕੀਤਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 2000 ਜਾਂ ਇਸ ਤੋਂ ਵੱਧ ਵਾਲੇ ਜਥਿਆਂ ਲਈ ਪ੍ਰਬੰਧ ਕੀਤੇ ਜਾਣ ਅਤੇ ਲਾਂਘੇ ਦੀਆਂ ਇਮਾਰਤਾਂ ਨੂੰ ਹਰ ਹਾਲਤ 31 ਅਕਤੂਬਰ ਤੱਕ ਮੁਕੰਮਲ ਕੀਤਾ ਜਾਵੇ। ਇਹ ਵੀ ਫੈਸਲਾ ਕੀਤਾ ਗਿਆ ਕਿ ਕਿਉਂਕਿ ਬਹੁਤ ਘੱਟ ਜਥਿਆਂ ਨੂੰ ਜਾਣ ਦਾ ਮੌਕਾ ਮਿਲੇਗਾ, ਇਸ ਲਈ ਘੱਟੋ-ਘੱਟ 10 ਦੂਰਬੀਨਾਂ ਨਾਲ ਬਾਕੀ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਵਾਏ ਜਾਣ। ਇਸ ਮੀਟਿੰਗ ਵਿੱਚ ਯਾਤਰੀਆਂ ਲਈ ਬਸਾਂ, ਟੈਂਪੂ, ਬੈਟਰੀ ਵਾਹਨਾਂ ਦਾ ਜ਼ੀਰੋ ਲਾਈਨ ਤੱਕ ਪਹੁੰਚਣ ਦਾ ਪ੍ਰਬੰਧ ਕਰਨ ਅਤੇ ਮੌਕ ਡਰਿੱਲ ਪ੍ਰੋਜੈਕਟਾਂ ਰਾਹੀਂ ਰਿਹਰਸਲ ਕਰ ਕੇ ਪ੍ਰਬੰਧਾਂ ਸੰਬੰਧੀ ਕਮੀਆਂ ਨੂੰ ਠੀਕ ਕਰਨ ਦਾ ਫੈਸਲਾ ਵੀ ਕੀਤਾ ਗਿਆ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 12514

Total Hits on website :827321

Copyright @2018 - 19 reserved for Punjab weekly. Designed and developed by IINGroups.(+91-9888211017)