ਇਮਰਾਨ ਖਾਨ ਉਧਾਰ ਦੇ ਜਹਾਜ਼ ਵਿੱਚ ਅਮਰੀਕਾ ਪੁੱਜੇ
Date : 2019-09-24 AM 02:21:00 | views (104)

ਨਿਊਯਾਰਕ- ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੀ ਅਮਰੀਕੀ ਯਾਤਰਾ ਦੌਰਾਨ ਇਕ ਵਾਰੀ ਫਿਰ ਮਜ਼ਾਕ ਦਾ ਪਾਤਰ ਬਣ ਗਏ ਹਨ। ਇਕ ਹਫਤੇ ਦੇ ਦੌਰੇ ''ਤੇ ਅਮਰੀਕਾ ਪੁੱਜੇ ਇਮਰਾਨ ਖਾਨ ਦਾ ਇੱਥੇ ਪੁੱਜਣ ''ਤੇ ਕੋਈ ਖਾਸ ਸਵਾਗਤ ਵੀ ਨਹੀਂ ਕੀਤਾ ਗਿਆ ਅਤੇ ਉਧਾਰ ਦੇ ਜਹਾਜ਼ ''ਚ ਅਮਰੀਕਾ ਪੁੱਜਣ ''ਤੇ ਇਮਰਾਨ ਖਾਨ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।
ਵਰਨਣ ਯੋਗ ਹੈ ਕਿ ਇਮਰਾਨ ਆਰਥਿਕ ਮੰਦੀ ਦੇ ਕਾਰਨ ਵਪਾਰਕ ਉਡਾਣ ਰਾਹੀਂ ਅਮਰੀਕਾ ਜਾਣ ਦੀ ਤਿਆਰੀ ਕਰ ਰਹੇ ਸਨ, ਪਰ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਸਲਮਾਨ ਨੇ ਇਮਰਾਨ ਖਾਨ ਨੂੰ ਅਮਰੀਕਾ ਜਾਣ ਦੇ ਲਈ ਆਪਣਾ ਨਿੱਜੀ ਜਹਾਜ਼ ਦੇ ਦਿੱਤਾ। ਪਾਕਿਸਤਾਨੀ ਜਨਤਾ ਦਾ ਮੰਨਣਾ ਹੈ ਕਿ ਇਸ ਨਾਲ ਉਨ੍ਹਾਂ ਦੇ ਦੇਸ਼ ਦੀ ਖਸਤਾ ਹਾਲਤ ਇਕ ਫਿਰ ਜੱਗ ਜ਼ਾਹਰ ਹੋ ਗਈ ਹੈ, ਜਿਸ ਕਾਰਨ ਸਾਰੇ ਇਮਰਾਨ ਖਾਨ ਦਾ ਮਜ਼ਾਕ ਉਡਾ ਰਹੇ ਹਨ।
ਦੁਸਰੇ ਪਾਸੇ ਅਮਰੀਕਾ ਪੁੱਜਣ ''ਤੇ ਜਿੱਥੇ ਅਮਰੀਕੀ ਅਧਿਕਾਰੀਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੈਡ ਕਾਰਪੈਟ ''ਤੇ ਸਵਾਗਤ ਕੀਤਾ, ਉਥੇ ਇਮਰਾਨ ਖਾਨ ਨੂੰ ਕੋਈ ਅਮਰੀਕੀ ਅਧਿਕਾਰੀ ਲੈਣ ਨਹੀਂ ਗਿਆ। ਪਾਕਿ ਪ੍ਰਧਾਨ ਮੰਤਰੀ ਇਥੇ ਯੂ ਐਨ ਜਨਰਲ ਅਸੈਂਬਲੀ ਦੇ 74ਵੇਂ ਸੈਸ਼ਨ ''ਚ ਭਾਗ ਲੈਣ ਲਈ ਪੁੱਜੇ ਹਨ। ਉਨ੍ਹਾਂ ਨੇ ਕਸ਼ਮੀਰ ਸਟੱਡੀ ਗਰੁੱਪ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਬੀਤੇ ਦਿਨੀਂ ਕਸ਼ਮੀਰ ਸਟੱਡੀ ਗਰੁੱਪ ਦੇ ਸੰਸਥਾਪਕ ਫਾਰੂਕ ਕਾਠਵਾਰੀ ਨੂੰ ਕਿਹਾ ਕਿ ਉਹ ਕਸ਼ਮੀਰ ਦੀ ਸਥਿਤੀ ਬਾਰੇ ਦੁਨੀਆ ਭਰ ਨੂੰ ਜਾਣਕਾਰੀ ਦਿੰਦਾ ਰਹੇ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਬੈਠਕ ''ਚ ਭਾਗ ਲਿਆ। ਜ਼ਿਕਰ ਯੋਗ ਹੈ ਕਿ ਉਹ ਯੂ ਐਨ ਦੀ ਜਨਰਲ ਅਸੈਂਬਲੀ ''ਚ ਇਕ ਵਾਰ ਫਿਰ ਕਸ਼ਮੀਰ ਦਾ ਮੁੱਦਾ ਚੁੱਕਣਗੇ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 12700

Total Hits on website :827292

Copyright @2018 - 19 reserved for Punjab weekly. Designed and developed by IINGroups.(+91-9888211017)