ਜੰਮੂ-ਕਸ਼ਮੀਰ ''ਚ ਲਾਗੂ ਕੀਤਾ ਗਿਆ ਸੰਪੂਰਨ ਭਾਰਤੀ ਸੰਵਿਧਾਨ : ਮੋਦੀ
Date : 2019-10-18 PM 11:53:00 | views (159)

ਸੋਨੀਪਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਖੰਡ ਭਾਰਤ ਦੇ ਇਤਿਹਾਸ ਵਿਚ 5 ਅਗਸਤ ਦੀ ਤਰੀਕ ਸੁਨਹਿਰੇ ਅੱਖਰਾਂ ਵਿਚ ਲਿਖੀ ਜਾਵੇਗੀ, ਕਿਉਂਕਿ ਇਸੇ ਦਿਨ ਜੰਮੂ-ਕਸ਼ਮੀਰ ਵਿਚ ਭਾਰਤੀ ਸੰਵਿਧਾਨ ਪੂਰੀ ਤਰ੍ਹਾਂ ਲਾਗੂ ਕੀਤਾ ਗਿਆ। ਉਹ ਸ਼ੁੱਕਰਵਾਰ ਨੂੰ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਅਭਿਆਨ ਤਹਿਤ ਸੋਨੀਪਤ ਦੇ ਮੋਹਾਨਾ ਵਿਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਧਾਰਾ 370 ਅਤੇ 35ਏ ਕਾਰਨ ਜੰਮੂ-ਕਸ਼ਮੀਰ ਦੇ ਸਮੁੱਚੇ ਵਿਕਾਸ ਵਿਚ ਜਿਹੜੀਆਂ ਰੁਕਾਵਟਾਂ ਸਨ, ਉਨ੍ਹਾਂ ਨੂੰ ਦੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਹਾਜ਼ਰ ਲੋਕਾਂ ਨੂੰ ਸਵਾਲ ਕੀਤਾ ਕਿ ਦੇਸ਼ ਹਿੱਤ ਸਿਆਸਤ ਤੋਂ ਉੱਪਰ ਹੋਣਾ ਚਾਹੀਦਾ ਹੈ ਜਾਂ ਨਹੀਂ, ਜਵਾਬ ਵਿਚ ਹਾਂ ਆਉਣ ''ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੋਨੀਪਤ ਦੇ ਲੋਕਾਂ ਦੀ ਇਹ ਭਾਵਨਾ ਹੁਣ ਤਕ ਕਾਂਗਰਸ ਅਤੇ ਉਸ ਵਰਗੀਆਂ ਪਾਰਟੀਆਂ ਦੇ ਕੰਨਾਂ ਤਕ ਨਹੀਂ ਪਹੁੰਚੀ ਹੈ। ਉਨ੍ਹਾਂ ਕਾਂਗਰਸ ''ਤੇ ਹਮਲਾ ਕਰਦਿਆਂ ਕਿਹਾ ਕਿ ਜਦੋਂ ਵੀ ਕੋਈ ਦੇਸ਼ ਹਿੱਤ ਦਾ ਕੰਮ ਹੁੰਦਾ ਹੈ, ਕਾਂਗਰਸ ਨੇਤਾਵਾਂ ਦੇ ਢਿੱਡ ਵਿਚ ਦਰਦ ਹੋਣ ਲੱਗਦਾ ਹੈ। ਕਾਂਗਰਸ ਦੀ ਇਹ ਬਿਮਾਰੀ ਲਾਇਲਾਜ ਹੋ ਗਈ ਹੈ। ਮੋਦੀ ਨੇ ਕਿਹਾ ਕਿ ਦੇਸ਼ ਹੁਣ ਇਹ ਵੀ ਜਾਣ ਗਿਆ ਹੈ ਕਿ ਕਾਂਗਰਸ ਨੂੰ ਇਹ ਦਰਦ ਕਿਉਂ ਹੁੰਦਾ ਹੈ? ਅਸਲ ਵਿਚ ਇਨ੍ਹਾਂ ਦੇ ਇਸ ਦਰਦ ਨਾਲ ਪਾਕਿਸਤਾਨ ਵਿਚ ਬੈਠੇ ਇਨ੍ਹਾਂ ਦੇ ਹਮਦਰਦਾਂ ਨੂੰ ਫ਼ਾਇਦਾ ਹੁੰਦਾ ਹੈ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13595

Total Hits on website :910596

Copyright @2018 - 19 reserved for Punjab weekly. Designed and developed by IINGroups.(+91-9888211017)