ਸ਼ਾਹ ਨੇ ਰਾਹੁਲ ਨੂੰ ਪੁੱਛਿਆ, ਤੁਹਾਡੇ ਪਰਿਵਾਰ ਨੇ ਆਦਿਵਾਸੀਆਂ ਲਈ ਕੀ ਕੀਤਾ
Date : 2019-10-18 PM 11:54:00 | views (28)

ਕਾਂਗਰਸ ''ਤੇ ਰੋਸ ਪ੍ਰਗਟ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਸਦੇ ਨੇਤਾ ਰਾਹੁਲ ਗਾਂਧੀ ਤੋਂ ਪੁੱਛਿਆ ਹੈ ਕਿ ਪਿਛਲੇ 70 ਸਾਲਾਂ ''ਚ ਉਨ੍ਹਾਂ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਨੇ ਆਦਿਵਾਸੀਆਂ ਲਈ ਕੀ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲ ''ਚ ਇਹ ਇਲਾਕਾ ਨਕਸਲਵਾਦ ਤੋਂ ਪੂਰੀ ਤਰ੍ਹਾਂ ਨਾਲ ਮੁਕਤ ਹੋ ਜਾਵੇਗਾ। ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਗੜ੍ਹਚਿਰੌਲੀ ਜ਼ਿਲ੍ਹੇ ਦੇ ਅਹੇਰੀ ''ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਤੇ ਸੂਬੇ ''ਚ ਪਿਛਲੀ ਕਾਂਗਰਸ ਤੇ ਐੱਨਸੀਪੀ ਸਰਕਾਰਾਂ ਦੇ ਮੁਕਾਬਲੇ ਮੋਦੀ ਸਰਕਾਰ ਨੇ ਆਦਿਵਾਸੀਆਂ ਲਈ ਜ਼ਿਆਦਾ ਕੰਮ ਕੀਤਾ ਹੈ।

ਕੇਂਦਰੀ ਮੰਤਰੀ ਨੇ ਕਾਂਗਰਸ ਤੇ ਐੱਨਸੀਪੀ ''ਤੇ ਨਿਸ਼ਾਨਾ ਬੰਨ੍ਹਦੇ ਹੋਏ ਕਿਹਾ ਕਿ ਪਿਛਲੀ ਸਰਕਾਰਾਂ ਨੇ ਹੋਰ ਪੱਛੜਾ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਨਹੀਂ ਦਿੱਤਾ ਸੀ। ਇਹ ਟੀਚਾ ਵੀ ਆਖਰ ਮੋਦੀ ਨੇ ਹੀ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਰਾਹੁਲ ਬਾਬਾ ਤੋਂ ਪੁੱਛਣਾ ਚਾਹੁੰਦਾ ਹੈ ਕਿ ਤੁਹਾਡੀਆਂ ਚਾਰ ਪੀੜ੍ਹੀਆਂ ਨੇ ਦੇਸ਼ ''ਚ 70 ਸਾਲ ਰਾਜ ਕੀਤਾ। ਤੁਸੀਂ ਆਦਿਵਾਸੀਆਂ ਲਈ ਕੀ ਕੀਤਾ? ਜਨਤਾ ਨੇ ਮੋਦੀ ਸਰਕਾਰ ਨੂੰ ਸਿਰਫ਼ ਪੰਜ ਸਾਲ ਦਿੱਤੇ ਅਤੇ ਉਨ੍ਹਾਂ ਨੇ ਇਸ ਸਮੇਂ ''ਚ ਇਸ ਫਿਰਕੇ ਲਈ ਕੁਝ ਕੰਮ ਕੀਤੇ ਹਨ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਤੇ ਸੂਬਿਆਂ ਦੀਆਂ ਸਰਕਾਰਾਂ ਦੇ ਕੰਮਕਾਜ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਕੱਲੇ ਗੜ੍ਹਚਿਰੌਲੀ ''ਚ ਹੀ 1.30 ਪਖਾਨੇ ਬਣਵਾਏ ਗਏ ਹਨ। ਇਕੱਲੇ ਆਦਿਵਾਸੀ ਪਰਿਵਾਰਾਂ ਨੂੰ ਹੀ ਇੱਥੇ 48 ਹਜ਼ਾਰ ਗੈਸ ਸਿਲੰਡਰ ਤੇ 48 ਹਜ਼ਾਰ ਬਿਜਲੀ ਕੁਨੈਕਸ਼ਨ ਮੁਹੱਈਆ ਕਰਾਏ ਗਏ ਹਨ। ਇਸਦੇ ਇਲਾਵਾ, ਗ਼ਰੀਬ ਆਦਿਵਾਸੀ ਲੋਕਾਂ ਨੂੰ ਅੱਠ ਹਜ਼ਾਰ ਮਕਾਨ ਬਣਾ ਕੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਐੱਨਸੀਪੀ ਦੇ ਪ੍ਰਧਾਨ ਸ਼ਰਦ ਰਾਓ (ਪਵਾਰ) ਤੇ ਰਾਹੁਲ ਬਾਬਾ ਤੋਂ ਮਹਾਰਾਸ਼ਟਰ ''ਚ ਆਪਣੇ ਕੰਮਕਾਜ ਦਾ ਹਿਸਾਬ ਮੰਗ ਰਹੇ ਹਨ। ਆਖਰ ਉਨ੍ਹਾਂ ਨੇ ਵਿਦਰਭ ਤੇ ਅਹੇਰੀ ਦੇ ਲੋਕਾਂ ਲਈ ਕੀ ਕੀਤਾ ਹੈ? ਕੀ ਉਨ੍ਹਾਂ ਨੂੰ ਇਸਦਾ ਹਿਸਾਬ ਨਹੀਂ ਦੇਣਾ ਚਾਹੀਦਾ? ਉਨ੍ਹਾਂ ਨੇ 78 ਸਾਲ ਦੇ ਪਵਾਰ ਨੂੰ ਚੁਣੌਤੀ ਦਿੱਤੀ ਕਿ ਉਹ ਭਾਜਯੁਮੋ ਦੇ ਪ੍ਰਧਾਨ ਨਾਲ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਬਹਿਸ ਕਰ ਸਕਦੇ ਹਨ। ਜੇਕਰ ਉਹ ਚਰਚਾ ਲਈ ਰਾਜ਼ੀ ਹੋਣ ਤਾਂ ਸਾਡੀ ਪੰਜ ਸਾਲ ਦੀ ਸਰਕਾਰ ਦਾ ਕੰਮਕਾਜ ਉਨ੍ਹਾਂ ਦੇ 50 ਸਾਲ ਦੀਆਂ ਸਰਕਾਰਾਂ ਦੇ ਕੰਮਕਾਜ ਤੋਂ ਬਿਹਤਰ ਨਿਕਲੇਗਾ। ਉਨ੍ਹਾਂ ਕਿਹਾ ਕਿ 13ਵੇਂ ਤਨਖਾਹ ਕਮਿਸ਼ਨ ਦੇ ਤਹਿਤ ਕਾਂਗਰਸ-ਐੱਨਸੀਪੀ ਦੀ ਪਿਛਲੀ ਸਰਕਾਰ ਨੇ ਮਹਾਰਾਸ਼ਟਰ ਨੂੰ 1.15 ਲੱਖ ਕਰੋੜ ਰੁਪਏ ਦਿੱਤੇ ਸਨ। ਜਦਕਿ ਦੂਜੇ ਪਾਸੇ ਮੋਦੀ ਸਰਕਾਰ ਨੇ 14ਵੇਂ ਵਿੱਤ ਕਮਿਸ਼ਨ ਦੇ ਤਹਿਤ 4.38 ਲੱਖ ਕਰੋੜ ਦਿੱਤੇ ਹਨ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 12702

Total Hits on website :827294

Copyright @2018 - 19 reserved for Punjab weekly. Designed and developed by IINGroups.(+91-9888211017)