ਮੰਡੇਲਾ ਦੀ ਕੁੜੀ ਬਣੀ ਦੱਖਣੀ ਕੋਰੀਆ ''ਚ ਰਾਜਦੂਤ
Date : 2019-10-18 PM 11:57:00 | views (37)

ਸਿਓਲ-  ਦੱਖਣੀ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਅਤੇ ਨੋਬਲ ਵਿਜੇਤਾ ਨੈਲਸਨ ਮੰਡੇਲਾ ਦੀ ਬੇਟੀ ਜਿਨੇਨੀ ਮੰਡੇਲਾ ਨੇ ਦੱਖਣੀ ਕੋਰੀਆ ਵਿਚ ਦੱਖਣੀ ਅਫਰੀਕਾ ਦੀ ਰਾਜਦੂਤ ਦੇ ਰੂਪ ਵਿਚ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲ ਲਈ ਹੈ। ਉਹ ਮੰਡੇਲਾ ਅਤੇ ਉਨ੍ਹਾਂ ਦੀ ਦੂਜੀ ਪਤਨੀ ਵਿਨੀ ਦੀ ਸਭ ਤੋਂ ਵੱਡੀ ਸੰਤਾਨ ਹੈ।
ਜਿਨੇਨੀ ਨੇ ਵੀਰਵਾਰ ਨੂੰ ਇੱਥੇ ਦੱਖਣੀ ਕੋਰੀਆਈ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਤੋਂ ਬਾਅਦ ਕਿਹਾ, ਮੈਨੂੰ ਕੋਰੀਆ ਵਿਚ ਕੰਮ ਕਰਨ ਵਿਚ ਵਾਕਈ ਬੇਹੱਦ ਖੁਸ਼ੀ ਹੋ ਰਹੀ ਹੈ। ਮੇਰਾ ਮੰਨਣਾ ਹੈ ਕਿ ਦੋਵੇਂ ਦੇਸ਼ਾਂ ਵਿਚਕਾਰ ਬਹੁਤ ਚੰਗੇ ਦੁਵੱਲੇ ਸਬੰਧ ਹਨ। ਮੈਂ ਇਨ੍ਹਾਂ ਸਬੰਧਾਂ ਨੂੰ ਮਜ਼ਬੂਤ ਬਣਾਉਣਾ ਜਾਰੀ ਰੱਖਾਂਗੀ। 60 ਸਾਲਾ ਜਿਨੇਨੀ ਮੰਡੇਲਾ ਡਲੇਮਿਨੀ ਜਲਦੀ ਹੀ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ-ਇਨ ਨਾਲ ਮੁਲਾਕਾਤ ਕਰੇਗੀ। ਉਨ੍ਹਾਂ ਨੂੰ ਇਸ ਸਾਲ ਦੀ ਸ਼ੁਰੂਆਤ ਵਿਚ ਦੱਖਣੀ ਕੋਰੀਆ ਦਾ ਰਾਜਦੂਤ ਥਾਪਿਆ ਗਿਆ ਸੀ। ਉਹ ਇਸ ਤੋਂ ਪਹਿਲਾਂ ਅਰਜਨਟੀਨਾ ਵਿਚ ਵੀ ਦੱਖਣੀ ਅਫਰੀਕੀ ਰਾਜਦੂਤ ਦੇ ਤੌਰ ''ਤੇ ਆਪਣੀਆਂ ਸੇਵਾਵਾਂ ਦੇ ਚੁੱਕੀ ਹਨ। ਉਹ ਮਾਰੀਸ਼ਸ ਵਿਚ ਵੀ ਡਿਪਲੋਮੈਟ ਰਹਿ ਚੁੱਕੀ ਹਨ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 12682

Total Hits on website :827274

Copyright @2018 - 19 reserved for Punjab weekly. Designed and developed by IINGroups.(+91-9888211017)