ਮੁਹੱਲੇ ਦੇ ਆਲੀਸ਼ਾਨਘਰ ‘ਚੋਂ ਇਤਰਾਜ਼ਯੋਗ ਹਾਲਤ ‘ਚ ਮਿਲਿਆ ਪ੍ਰੇਮੀ ਜੋੜਾ
Date : 2019-10-19 AM 12:12:00 | views (27)

 ਅੰਮ੍ਰਿਤਸਰ ਦੇ ਜੁਝਾਂਰ ਸਿੰਘ ਐਵੀਨਿਓ ਮਹੁੱਲੇ ਵਾਲਿਆ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਇੱਕ ਆਲੀਸ਼ਾਨ ਕੋਠੀ ‘ਤੇ ਛਾਪੇਮਾਰੀ ਕੀਤੀ ਤਾਂ ਅਜਿਹਾ ਮਾਮਲਾ ਸਾਹਮਣੇ ਆਇਆ ਜਿਸ ਨੇ ਸਭ ਦੇ ਪੈਰਾਂ ਥੱਲੋਂ ਜ਼ਮੀਨ ਖਿਸਕਾ ਦਿੱਤੀ। ਦਰਅਸਲ ਮਹੁੱਲੇ ਵਿੱਚ ਰਹਿਣ ਵਾਲੇ ਲੋਕਾਂ ਦਾ ਇਲਜਾਮ ਹੈ ਕਿ ਇਸ ਆਲੀਸ਼ਾਨ ਕੋਠੀ ਵਿੱਚ ਦੇਹ ਵਪਾਰ ਦਾ ਧੰਦਾ ਹੁੰਦਾ ਹੈ ਇਲਾਕੇ ਦੇ ਲੋਕਾਂ ਮੁਤਾਬਿਕ ਇਸ ਘਰ ‘ਚ ਦਿਨ ਰਾਤ ਲੜਕੇ ਲੜਕੀਆਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ।
ਰਾਤ ਨੂੰ 3 ਵਜੇ ਤੱਕ ਗੱਡੀਆਂ ਇਸ ਘਰ ਵਿੱਚੋਂ ਨਿਕਲਦੀਆ ਹਨ। ਲੋਕਾਂ ਮੁਤਾਬਿਕ ਪੁਲਿਸ ਨੂੰ ਕਈ ਵਾਰ ਉਹਨਾਂ ਨੇ ਸਿਕਾਇਤ ਕਰਵਾਈ ਸੀ ਪਰ ਜਦੋਂ ਪੁਲਿਸ ਨੇ ਨਾ ਸੁਣੀ ਤਾਂ ਮਹੱਲੇ ਵਾਲਿਆਂ ਨੇ ਖੁਦ ਇਕੱਠੇ ਹੋੋ ਕੇ ਕੋਠੀ ਨੂੰ ਘੇਰਾ ਪਾ ਲਿਆ ਤੇ ਨਸ਼ੇ ‘ਚ ਧੁੱਤ ਇਹਨਾਂ ਲੜਕੇ ਅਤੇ ਲੜਕੀਆਂ ਨੂੰ ਕਾਬੂ ਕੀਤਾ ਹੈ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਮਹੁੱਲੇ ਦੇ ਲੋਕਾਂ ਨੇ ਪੁਲਿਸ ‘ਤੇ ਵੀ ਗੰਭੀਰ ਇਲਜ਼ਾਮ ਲਗਾਏ ਹਨ ਜਦਕਿ ਪੁਲਿਸ ਮੁਲਾਜ਼ਮਾਂ ਨਾਲ ਜਦੋਂ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਕੋਈ ਵੀ ਜਵਾਬ ਦੇਣ ਤੋਂ ਬਚਦੇ ਨਜ਼ਰ ਆਏ।
ਮਹੁੱਲੇ ਦੇ ਲੋਕਾ ਦੀ ਮੰਨੀ ਜਾਵੇ ਤਾਂ ਇਸ ਘਰ ‘ਚ ਵੱਡੇ ਪੈਮਾਨੇ ‘ਤੇ ਨਾ ਸਿਰਫ਼ ਜਿਸਮਫਰੋਸ਼ੀ ਦਾ ਧੰਦਾ ਹੁੰਦਾ ਹੈ ਬਲਕਿ ਉਹਨਾਂ ਨੂੰ ਸ਼ੱਕ ਹੈ ਇੱਥੇ ਨਸ਼ੇ ਦਾ ਕਾਰੋਬਾਰ ਵੀ ਹੁੰਦਾ ਹੈ ਪਰ ਪੁਲਿਸ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੀ। ਮਹੁੱਲੇ ਵਾਲਿਆ ਨੇ ਧਮਕੀ ਦਿੱਤੀ ਹੈ ਜੇਕਰ ਇਹਨਾਂ ਖਿਲ਼ਾਫ ਸਖਤ ਕਾਰਵਾਈ ਨਾ ਹੋਈ ਤਾਂ ਉਹ ਥਾਣੇ ਦਾ ਘਿਰਾਓ ਕਰਨਗੇ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 12701

Total Hits on website :827293

Copyright @2018 - 19 reserved for Punjab weekly. Designed and developed by IINGroups.(+91-9888211017)