ਅੰਮ੍ਰਿਤਸਰ ''ਚ 80 ਲੱਖ ਦਾ ਸੋਨਾ ਲੁੱਟਿਆ
Date : 2019-11-14 AM 09:48:00 | views (25)

ਅੰਮ੍ਰਿਤਸਰ: ਇੱਥੇ ਦੇ ਰੇਲਵੇ ਸਟੇਸ਼ਨ ਨਜ਼ਦੀਕ ਅੱਜ ਸਵੇਰੇ ਲੁੱਟ ਦੀ ਵਾਰਦਾਤ ਹੋਈ ਹੈ ਜਿਸ ''ਚ ਅਣਪਛਾਤੇ ਲੁਟੇਰਿਆਂ ਨੇ ਸੋਨੇ ਦੇ ਵਪਾਰੀ ਨੂੰ ਜ਼ਖ਼ਮੀ ਕਰਕੇ ਉਸ ਕੋਲੋਂ ਕਰੀਬ 80 ਲੱਖ ਰੁਪਏ ਦਾ ਸੋਨਾ ਲੁੱਟ ਲਿਆ। ਵਪਾਰੀ ਦੀ ਪਛਾਣ ਅੰਮ੍ਰਿਤਸਰ ਵਾਸੀ ਸੁਰਿੰਦਰ ਕੁਮਾਰ ਵਜੋਂ ਹੋਈ ਹੈ ਜੋ ਪਹਿਲਾਂ ਵੀ ਸੋਨਾ ਲੈ ਕੇ ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਸੀ।

ਇਸ ਵਾਰ ਵੀ ਸੁਰਿੰਦਰ ਸਵੇਰੇ ਵੋਲਵੋ ਬੱਸ ਰਾਹੀਂ ਦਿੱਲੀ ਤੋਂ ਅੰਮ੍ਰਿਤਸਰ ਸੋਨਾ ਲੈ ਕੇ ਪੁੱਜਿਆ ਤੇ ਰੇਲਵੇ ਸਟੇਸ਼ਨ ''ਤੇ ਖੜ੍ਹੀ ਆਪਣੀ ਸਕੂਟਰੀ ਲੈ ਕੇ ਘਰ ਪਰਤਣ ਲੱਗਿਆ। ਇਸ ਦੌਰਾਨ ਤਿੰਨ ਅਣਪਛਾਤੇ ਲੁਟੇਰਿਆਂ ਨੇ ਉਸ ''ਤੇ ਹਮਲਾ ਕਰ ਦਿੱਤਾ। ਇਸ ਦੇ ਨਾਲ ਹੀ ਉਸ ਕੋਲੋਂ ਸੋਨੇ ਦਾ ਭਰਿਆ ਬੈਗ ਲੈ ਕੇ ਫਰਾਰ ਹੋ ਗਏ। ਸੁਰਿੰਦਰ ਕੁਮਾਰ ਇਸ ਵੇਲੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ''ਚ ਜ਼ੇਰੇ ਇਲਾਜ ਹੈ।

ਦੂਜੇ ਪਾਸੇ ਅੰਮ੍ਰਿਤਸਰ ਪੁਲਿਸ ਇਸ ਮਾਮਲੇ ਦੀ ਜਾਂਚ ''ਚ ਜੁਟ ਗਈ ਹੈ। ਅੰਮ੍ਰਿਤਸਰ ਦੇ ਏਡੀਸੀਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੁੱਲ ਸੋਨਾ ਕਿੰਨਾ ਹੋਵੇਗਾ, ਇਸ ਬਾਰੇ ਤਫਤੀਸ਼ ਤੋਂ ਬਾਅਦ ਹੀ ਜਾਣਕਾਰੀ ਮਿਲੇਗੀ। ਫਿਲਹਾਲ ਪੁਲਿਸ ਨੇ ਸੀਸੀਟੀਵੀ ਕੈਮਰੇ ਖੰਗਾਲ ਕੇ ਸੁਰਾਗ ਲੱਭਣੇ ਸ਼ੁਰੂ ਕਰ ਦਿੱਤੇ ਹਨ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ