ਮੁੜ ਪੈਣਗੇ ਵਿਸ਼ਵ ਕਬੱਡੀ ਕੱਪ ''ਚ ਜੱਫੇ, ਕੈਨੇਡਾ ਤੇ ਪਾਕਿਸਤਾਨੀ ਟੀਮਾਂ ਦੀ ਉਡੀਕ
Date : 2019-11-14 AM 09:49:00 | views (37)

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਾਉਣ ਦਾ ਐਲਾਨ ਕੀਤਾ ਹੈ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ।

ਅੱਜ ਚੰਡੀਗੜ੍ਹ ''ਚ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਣਾਉਣ ਨਿਰਦੇਸ਼ ਦਿੱਤੇ। ਮੰਤਰੀ ਨੇ ਦੱਸਿਆ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ।

ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ। ਇਸ ਦਿਨ ਫਾਇਨਲ ਮੈਚ ਤੋਂ ਇਲਾਵਾ ਤੀਜੇ ਤੇ ਚੌਥੇ ਸਥਾਨ ਲਈ ਮੈਚ ਹੋਵੇਗਾ। ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈਪੀਐਸ ਪਟਿਆਲਾ ਤੇ ਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ।

ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿੱਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਤੇ ਕੈਨੇਡਾ ਸ਼ਾਮਲ ਹਨ। ਪਕਿਸਤਾਨ ਤੇ ਕੈਨੇਡਾ ਨੂੰ ਛੱਡ ਕੇ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵੱਲੋਂ ਐਨਓਸੀ ਮਿਲ ਗਿਆ ਹੈ ਤੇ ਇਨ੍ਹਾਂ ਦੋ ਦੇਸ਼ਾਂ ਲਈ ਐਨਓਸੀ ਦੀ ਉਡੀਕ ਕੀਤੀ ਜਾ ਰਹੀ ਹੈ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ