ਬਾਬਾ ਫਰੀਦ ਯੂਨੀਵਰਸਿਟੀ ''ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਦੇ ਸਮਾਗਮ ''ਚ ਪਹੁੰਚੇ ਪ੍ਰਦਾਰਸ਼ਨਕਾਰੀ, ਕੀਤੀ ਨਾਅਰੇਬਾਜ਼ੀ
Date : 2019-11-23 PM 10:20:00 | views (108)

ਫਰੀਦਕੋਟ- ਅੱਜ ਬਾਬਾ ਫਰੀਦ ਯੂਨੀਵਰਸਿਟੀ ''ਚ ਸ਼੍ਰੀ ਸ਼੍ਰੀ ਰਵੀਸ਼ੰਕਰ ਦੇ ਪ੍ਰੋਗਰਾਮ ਦੇ ਵਿਰੋਧ ''ਚ ਕੁਝ ਜਥੇਬੰਦੀਆਂ ਵੱਲੋਂ ਕਾਲੇ ਝੰਡੇ ਦਿਖਾਕੇ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਾਪਸ ਜਾਓ ਦੇ ਬੈਨਰ ਦਿਖਾਏ ਗਏ।
ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ''ਚ ਚਲ ਰਹੇ ਸਮਾਰੋਹ ''ਚ ਹਿੱਸਾ ਲੈਣ ਪੁੱਜੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਜਮ ਕੇ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀ ਡਾਕਟਰਾਂ ਦਾ ਭੇਸ ਬਣਾ ਕੇ ਪੰਡਾਲ ਵਿੱਚ ਪਹੁੰਚੇ ਸਨ। ਦੱਸਣਯੋਗ ਹੈ ਕਿ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੇ ਜਦ ਆਪਣੇ ਪ੍ਰਵਚਨ ਸ਼ੁਰੂ ਕੀਤੇ, ਉਸ ਦੌਰਾਨ ਸਭਾ ''ਚ ਬੈਠੀ ਇੱਕ ਪ੍ਰਦਰਸ਼ਨਕਾਰੀ ਨੇ ਵਾਈਸ ਚਾਂਸਲਰ ਅਤੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਮੁਰਦਾਬਾਦ ਦੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸ਼੍ਰੀ ਸ਼੍ਰੀ ਰਵੀ ਸ਼ੰਕਰ ਆਰਐਸਐਸ ਦਾ ਪ੍ਰਚਾਰ ਕਰਦਾ ਹੈ। ਇਸ ਦੇ ਨਾਲ ਉਹਨਾ ਨੇ ਕਿਹਾ ਕਿ ਇਹ ਗਰੀਬ ਦਲਿਤ ਅਤੇ ਗੈਰ ਹਿੰਦੂ ਵਿਰੋਧੀ ਹੈ।
ਇਸ ਮੌਕੇ ਪ੍ਰਦਾਰਸ਼ਨਕਾਰੀ ਲਵਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਉਹ ਇਸ ਲਈ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਕਹਿੰਦਾ ਹੈ ਕਿ ਸਾਰੇ ਸਰਕਾਰੀ ਵਿਦਿਅਕ ਅਦਾਰੇ ਬੰਦ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਸਰਕਾਰੀ ਅਦਾਰਿਆਂ ''ਚ ਗਰੀਬਾਂ ਅਤੇ ਦਲਿਤਾਂ ਦੇ ਬੱਚੇ ਪੜ੍ਹਦੇ ਹਨ ਅਤੇ ਇਸ ਲਈ ਉਹ ਅੱਜ ਰਵੀ ਸ਼ੰਕਰ ਦਾ ਵਿਰੋਧ ਕਰ ਰਹੇ ਹਨ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13535

Total Hits on website :910536

Copyright @2018 - 19 reserved for Punjab weekly. Designed and developed by IINGroups.(+91-9888211017)