ਮੋਸਟ ਵਾਂਟੇਡ ਗੈਂਗਸਟਰ ਬੁੱਢਾ ਦੀ ਅਰਮੀਨੀਆ ਤੋਂ ਹਵਾਲਗੀ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ
Date : 2019-11-23 PM 10:20:00 | views (14)

ਚੰਡੀਗੜ੍ਹ-  ਅਰਮੀਨੀਆ ਤੋਂ ਮਸ਼ਹੂਰ ਗੈਂਗਸਟਰ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ ਬੁੱਡਾ ਨੂੰ ਭਾਰਤ ਹਵਾਲਗੀ ਕਰ ਦਿੱਤੀ ਗਈ ਹੈ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੁਖਪ੍ਰੀਤ ਸ਼ੁੱਕਰਵਾਰ ਅੱਧੀ ਰਾਤ ਨੂੰ ਦਿੱਲੀ ਏਅਰਪੋਰਟ ਪਹੁੰਚਿਆ। ਪੰਜਾਬ ਪੁਲਿਸ ਨੇ ਉਸਨੂੰ ਇਥੋਂ ਹਿਰਾਸਤ ''ਚ ਲੈ ਲਿਆ। ਇਸ ਲਈ ਸਾਰੀਆਂ ਤਿਆਰੀਆਂ ਪਹਿਲਾਂ ਹੀ ਕਰ ਲਈਆਂ ਗਈਆਂ ਸਨ। ਜੂਨ 2017 ਦੌਰਾਨ ਸੁਖਪ੍ਰੀਤ ਸਿੰਘ ਬੁੱਢਾ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਇੱਕ ਪੋਲਟਰੀਫ਼ਾਰਮ ਦੇ ਮਾਲਕ ਹਰਦੇਵ ਸਿੰਘ ਗੋਗੀ ਜਟਾਣਾ ਨਿਵਾਸੀ ਰਾਮਪੁਰਾ ਫੂਲ (ਜ਼ਿਲ੍ਹਾ ਬਠਿੰਡਾ) ਦਾ ਕਤਲ ਕਰ ਦਿੱਤਾ ਸੀ।
ਦਵਿੰਦਰ ਬੰਬੀਹਾ ਗਿਰੋਹ ਦਾ ਮੁਖੀ, ਬੁੱਢਾ ਕਤਲ, ਕਤਲ ਦੀ ਕੋਸ਼ਿਸ਼, ਕੁਕਰਮ, ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਆਦਿ ਦੇ 15 ਤੋਂ ਵੱਧ ਅਪਰਾਧਿਕ ਮਾਮਲਿਆਂ ''ਚ ਲੋੜੀਂਦਾ ਹੈ। ਹਾਲ ਹੀ ''ਚ ਉਹ ਆਪਣੇ ਖਾਲਿਸਤਾਨ ਪੱਖੀ ਸਾਥੀਆਂ ਨਾਲ ਸੰਪਰਕ ਕਰਕੇ ਖੁਫੀਆ ਏਜੰਸੀਆਂ ਦੀ ਨਜ਼ਰ ''ਚ ਆਇਆ ਸੀ।
ਮੋਗਾ ਦੀ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਕੁੱਸਾ ਨਿਵਾਸੀ ਬੁੱਢਾ ਨੂੰ ਸਾਲ 2011 ''ਚ ਕਤਲ ਕੇਸ ''ਚ ਦੋਸ਼ੀ ਠਹਿਰਾਇਆ ਗਿਆ ਸੀ। ਉਹ ਸਾਲ 2016 ''ਚ ਪੈਰੋਲ ਦੌਰਾਨ ਫਰਾਰ ਹੋ ਗਿਆ ਸੀ। ਬਾਅਦ ''ਚ ਉਸ ਨੂੰ ਭਗੌੜਾ ਐਲਾਨਿਆ ਗਿਆ। ਉਸਦੇ ਖ਼ਿਲਾਫ਼ ਹਰਿਆਣਾ ਦੇ ਵੱਖ-ਵੱਖ ਥਾਣਿਆਂ ''ਚ ਵੀ ਕੇਸ ਦਰਜ ਹਨ। ਡੀਜੀਪੀ ਦੇ ਮੁਤਾਬਕ ਪੰਜਾਬ ਪੁਲਿਸ ਯੂਏਈ ''ਚ ਉਸਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਸੀ।
ਸੁਖਪ੍ਰੀਤ ਸਿੰਘ ਬੁੱਢਾ ਨੇ 20 ਮਾਰਚ, 2011 ਨੂੰ ਆਪਣੇ ਹੀ ਪਿੰਡ ਕੁੱਸਾ (ਜ਼ਿਲ੍ਹਾ ਮੋਗਾ) ’ਚ ਇਹ ਕਤਲ ਕੀਤਾ ਸੀ। ਇਸ ਕਤਲਕੇਸ ਵਿੱਚ ਉਸ ਨੂੰ 5 ਅਗਸਤ, 2015 ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ। ਅਗਲੇ ਸਾਲ 2016 ਦੌਰਾਨ ਉਹ ਪੈਰੋਲ ਦੌਰਾਨ ਫ਼ਰਾਰ ਹੋ ਗਿਆ ਸੀ। ਫਿਰ ਉਸ ਨੂੰ ਭਗੌੜਾ ਵੀ ਐਲਾਨ ਦਿੱਤਾ ਗਿਆ ਸੀ। 17 ਜਨਵਰੀ, 2017 ਨੂੰ ਉਸ ਡਬਵਾਲੀ ਦੇ ਇੱਕ ਵਪਾਰੀ ਦਾ ਕਤਲ ਕੀਤਾ ਸੀ। ਫਿਰ ਉਸ ਨੇ ਉਸੇ ਵਰ੍ਹੇ ਜੁਲਾਈ ’ਚ ਜੈਤੋ ਦੇ ਇੱਕ ਹੋਰ ਕਾਰੋਬਾਰੀ ਰਵਿੰਦਰ ਪੱਪੂ ਕੋਛੜ ਦਾ ਵੀ ਕਤਲ ਕਰ ਦਿੱਤਾ ਸੀ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ