ਹੁਣ ਮਾਨਸਾ ਤੋਂ ਦਿਲ-ਦਹਿਲਾਉਣ ਵਾਲੀ ਖ਼ਬਰ! 16 ਸਾਲਾ ਮੁੰਡੇ ਨੂੰ ਪੈਟਰੋਲ ਪਾ ਕੇ ਸਾੜਿਆ
Date : 2019-11-25 AM 01:09:00 | views (16)

ਮਾਨਸਾ: ਇੱਥੇ ਇੱਜ਼ਤ ਦੀ ਖਾਤਰ ਇੱਕ ਨੌਜਵਾਨ ਨੂੰ ਹੱਥ-ਪੈਰ ਬੰਨ੍ਹ ਕੇ ਉਸ ''ਤੇ ਪੈਟਰੋਲ ਛਿੜਕ ਕੇ ਮਾਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 16 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਦੇ ਵੱਡੇ ਭਰਾ ਦੇ ਪ੍ਰੇਮ ਵਿਆਹ ਕਰਕੇ ਮੁਹੱਲੇ ਦੇ ਹੀ ਕੁਝ ਲੜਕਿਆਂ ਨੇ ਉਸ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ ਗਿਆ।

ਦਰਅਸਲ ਜਸਪ੍ਰੀਤ ਸਿੰਘ ਦੇ ਵੱਡੇ ਭਰਾ ਦਾ ਕਰੀਬ ਦੋ ਸਾਲ ਪਹਿਲਾਂ ਮੁਹੱਲੇ ਵਿੱਚ ਹੀ ਪ੍ਰੇਮ ਵਿਆਹ ਹੋਇਆ ਸੀ। ਉਦੋਂ ਤੋਂ ਉਹ ਸ਼ਹਿਰ ਤੋਂ ਫਰਾਰ ਹੈ। ਜਦੋਂ ਜਸਪ੍ਰੀਤ ਨੂੰ ਆਪਣੇ ਭਰਾ ਦੇ ਘਰ ਮੁੰਡਾ ਹੋਣ ਦੀ ਖ਼ਬਰ ਮਿਲੀ ਤਾਂ ਉਸ ਨੇ ਮੁਹੱਲੇ ਵਿੱਚ ਇਸ ਦੀ ਜਾਣਕਾਰੀ ਦਿੱਤੀ। ਇਸ ''ਤੇ ਕੁਝ ਨੌਜਵਾਨਾਂ ਨੇ ਉਸ ਨੂੰ ਘਰੋਂ ਲਿਜਾ ਕੇ ਉਸ ਦੇ ਘਰ ਨੇੜੇ ਹੀ ਉਸ ਦੇ ਹੱਥ-ਪੈਰ ਬੰਨ੍ਹ ਦਿੱਤੇ ਤੇ ਪੈਟਰੋਲ ਪਾ ਕੇ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ।


ਮ੍ਰਿਤਕ ਜਸਪ੍ਰੀਤ ਦੇ ਪਿਤਾ ਸੂਰਜ ਸਿੰਘ ਨੇ ਦੱਸਿਆ ਕਿ ਉਸ ਦੇ ਵੱਡੇ ਪੁੱਤਰ ਦਾ ਪ੍ਰੇਮ ਵਿਆਹ ਮੁਹੱਲੇ ਦੀ ਹੀ ਲੜਕੀ ਨਾਲ ਹੋਇਆ ਸੀ। ਉਦੋਂ ਤੋਂ ਹੀ ਉਹ ਉੱਥੋਂ ਦੂਰ ਜਾ ਕੇ ਰਹਿ ਰਹੇ ਹਨ। ਹੁਣ ਜਦੋਂ ਉਨ੍ਹਾਂ ਦੇ ਘਰ ਮੁੰਡਾ ਹੋਣ ਦਾ ਖ਼ਬਰ ਆਈ ਤਾਂ ਜਸਪ੍ਰੀਤ ਇਸ ਦੀ ਖ਼ੁਸ਼ੀ ਮਨਾ ਰਿਹਾ ਸੀ। ਉਹ ਆਪਣੇ ਭਰਾ ਤੇ ਭਤੀਜੇ ਨੂੰ ਵਾਪਸ ਘਰ ਲਿਆਉਣ ਦੀ ਗੱਲ ਕਰ ਰਿਹਾ ਸੀ ਪਰ ਲੜਕੀ ਪੱਖ ਦੇ ਕੁਝ ਮੁੰਡਿਆਂ ਨੇ ਜਸਪ੍ਰੀਤ ਨੂੰ ਬੰਨ੍ਹ ਦਿੱਤਾ ਤੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਾ ਦਿੱਤੀ।

ਪੁਲਿਸ ਨੇ ਦੋ ਜਣਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਦੋ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ ਪਰ ਪੁਲਿਸ ਅੱਗੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ