ਬਰਤਾਨੀਆ ਡਾਕਟਰਾਂ ਅਤੇ ਨਰਸਾਂ ਨੂੰ ਦੇਵੇਗਾ ਫਾਸਟ ਟਰੈਕ ਵੀਜ਼ਾ
Date : 2019-12-22 PM 11:05:00 | views (131)

ਲੰਡਨ- ਬਰਤਾਨੀਆ ਵਿਚ ਵੀਰਵਾਰ ਨੂੰ ਸਰਕਾਰ ਨੇ ਉਸ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਜਿਸ ਵਿਚ ਦੁਨੀਆ ਭਰ ਤੋਂ ਡਾਕਟਰਾਂ ਅਤੇ ਨਰਸਾਂ ਨੂੰ ਫਾਸਟ ਟਰੈਕ ਵੀਜ਼ਾ ਦੇ ਕੇ ਬੁਲਾਇਆ ਜਾਏਗਾ।

ਇਹ ਯੋਜਨਾ ਜਲਦੀ ਹੀ ਲਾਗੂ ਕਰ ਦਿੱਤੀ ਜਾਏਗੀ। ਸਰਕਾਰੀ ਨੈਸ਼ਨਲ ਹੈਲਥ ਸਰਵਿਸ (ਐੱਨਐੱਚਐੱਸ) ਵਿਚ ਡਾਕਟਰਾਂ ਅਤੇ ਨਰਸਾਂ ਦੀ ਕਮੀ ਕਾਰਨ ਇਹ ਯੋਜਨਾ ਬਣਾਈ ਗਈ ਹੈ। ਇਸ ਯੋਜਨਾ ਦਾ ਵੱਡਾ ਫ਼ਾਇਦਾ ਭਾਰਤੀ ਡਾਕਟਰਾਂ ਅਤੇ ਨਰਸਾਂ ਨੂੰ ਹੋਣ ਦੀ ਸੰਭਾਵਨਾ ਹੈ।

ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਇਸ ਵੀਜ਼ੇ ਨੂੰ ਐੱਨਐੱਚਐੱਸ ਵੀਜ਼ੇ ਦਾ ਨਾਂ ਦਿੱਤਾ ਹੈ। ਇਸ ਦੀ ਚਰਚਾ ਚੋਣ ਪ੍ਰਚਾਰ ਦੌਰਾਨ ਵੀ ਉਨ੍ਹਾਂ ਨੇ ਕੀਤੀ ਸੀ। ਵੀਰਵਾਰ ਨੂੰ ਸੰਸਦ ਵਿਚ ਮਹਾਰਾਣੀ ਦੇ ਭਾਸ਼ਣ ਵਿਚ ਵੀ ਇਸ ਯੋਜਨਾ ਦਾ ਜ਼ਿਕਰ ਕੀਤਾ ਗਿਆ। ਇਸ ਭਾਸ਼ਣ ਵਿਚ ਮਹਾਰਾਣੀ ਨੇ ਸਰਕਾਰ ਦੀਆਂ ਤਰਜੀਹਾਂ ਦਾ ਜ਼ਿਕਰ ਕੀਤਾ।

ਇਸ ਤੋਂ ਪੁਸ਼ਟੀ ਹੋ ਗਈ ਕਿ ਜੌਨਸਨ ਸਰਕਾਰ ਆਉਣ ਵਾਲੇ ਕੁਝ ਹਫ਼ਤਿਆਂ ਵਿਚ ਇਸ ਨਵੀਂ ਯੋਜਨਾ ਨੂੰ ਲਾਗੂ ਕਰਨ ਜਾ ਰਹੀ ਹੈ। ਮਹਾਰਾਣੀ ਐਲਿਜ਼ਾਬੈੱਥ ਦੂਜੀ ਨੇ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਨੈਸ਼ਨਲ ਹੈਲਥ ਸਰਵਿਸ ਨੂੰ ਤਾਕਤ ਮਿਲੇਗੀ। ਨਵੇਂ ਡਾਕਟਰ, ਨਰਸਾਂ ਅਤੇ ਹੋਰ ਡਾਕਟਰੀ ਸਹਿਯੋਗੀ ਬਰਤਾਨੀਆ ਦੀ ਸਿਹਤ ਸੇਵਾ ਨੂੰ ਬਿਹਤਰ ਬਣਾਉਣਗੇ। ਜੌਨਸਨ ਸਰਕਾਰ ਆਪਣੇ ਪਹਿਲੇ ਕਾਰਜਕਾਲ ਅਤੇ 12 ਦਸੰਬਰ ਤੋਂ ਪਹਿਲਾਂ ਚੋਣ ਪ੍ਰਚਾਰ ਵਿਚ ਪੇਸ਼ੇਵਰਾਂ ਨੂੰ ਤਰਜੀਹ ਦੇ ਆਧਾਰ ''ਤੇ ਵੀਜ਼ਾ ਦੇਣ ਦਾ ਐਲਾਨ ਕਰ ਚੁੱਕੀ ਹੈ।
 


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13579

Total Hits on website :713220

Copyright @2018 - 19 reserved for Punjab weekly. Designed and developed by IINGroups.(+91-9888211017)