ਬੇਅਦਬੀ ਮਾਮਲਿਆਂ ਬਾਰੇ ਡੇਰਾ ਮੁਖੀ ਕੋਲੋਂ ਪੁੱਛਗਿੱਛ ਕਰੇਗੀ ਐਸਆਈਟੀ
Date : 2020-01-03 AM 12:55:00 | views (26)

ਚੰਡੀਗੜ੍ਹ- : ਕੋਟਕਪੂਰਾ ਗੋਲੀ ਕਾਂਡ, ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਦੇ ਸੰਵੇਦਨਸ਼ੀਲ ਮਾਮਲਿਆਂ ''ਤੇ ਨਵੇਂ ਵਰ੍ਹੇ ਸਾਲ 2020 ਵਿਚ ਮੁੜ ਸਿਆਸਤ ਗਰਮਾਏਗੀ ਉੱਥੇ ਸਰਕਾਰ ਜਾਂਚ ਵਿਚ ਤੇਜ਼ੀ ਲਿਆਵੇਗੀ। ਕਾਂਗਰਸ ਸਰਕਾਰ ਦੀ ਨਵੀਂ ਰਣਨੀਤੀ ਤਹਿਤ ਇਨ੍ਹਾਂ ਕੇਸਾਂ ਦਾ ਮੌਜੂਦਾ ਸਾਲ ਵਿਚ ਨਿਪਟਾਰਾ ਕਰਨਾ ਅਤੇ ਅਕਾਲੀਆਂ ਨੂੰ ਘੇਰਨਾ ਰਹੇਗਾ। ਭਰੋਸੇਯੋਗ ਪੁਲਿਸ ਵਸੀਲਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ-ਬਹਿਬਲ ਕਲਾਂ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੋਂ ਜਲਦ ਪੁੱਛਗਿੱਛ ਕਰ ਕੇ ਰਿਮਾਂਡ ''ਤੇ ਲਿਆਏਗੀ। ਐੱਸਆਈਟੀ ਨੂੰ ਪਿਛਲੇ ਸਾਲ ਡੇਰਾ ਮੁਖੀ ਤੋਂ ਜੇਲ੍ਹ ਵਿਚ ਪੁੱਛਗਿੱਛ ਦੀ ਹਰਿਆਣਾ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਸੀ। ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਐੱਸਆਈਟੀ ਇਕ ਵਾਰ ਮੁੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਫਿਲਮ ਸਟਾਰ ਅਕਸ਼ੈ ਕੁਮਾਰ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਕਈ ਆਈਏਐੱਸ ਅਫਸਰਾਂ ਤੋਂ ਮੁੜ ਪੁੱਛਗਿੱਛ ਕਰ ਸਕਦੀ ਹੈ। ਪੁਲਿਸ ਹਲਕਿਆਂ ਦਾ ਕਹਿਣਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲਿਆਂ ਨੂੰ ਲੈ ਕੇ ਬਣਾਈ ਹੋਈ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰਾਂ ਨਾਲ ਬੀਤੇ ਦਿਨੀਂ ਡੀਜੀਪੀ ਦਿਨਕਰ ਗੁਪਤਾ ਨੇ ਅਹਿਮ ਮੀਟਿੰਗ ਕੀਤੀ ਜਿਸ ਵਿਚ ਡੀਜੀਪੀ ਨੇ ਸਾਰੇ ਕੇਸਾਂ ਦੀ ਜਾਂਚ ਸਥਿਤੀ ''ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਡੀਜੀਪੀ ਨੇ ਐੱਸਆਈਟੀ ਨੂੰ ਜਾਂਚ ਕੇਸਾਂ ਵਿਚ ਤੇਜ਼ੀ ਲਿਆ ਕੇ ਬਾਕੀ ਰਹਿੰਦੀ ਜਾਂਚ ਪੂਰੀ ਕਰਨ ਲਈ ਕਿਹਾ। ਇਸ ਤੋਂ ਇਲਾਵਾ ਡੀਜੀਪੀ ਨੇ ਐੱਸਆਈਟੀ ਦੇ ਸਾਰੇ ਮੈਂਬਰਾਂ ਨੂੰ ਮਿਲ ਕੇ ਕੰਮ ਕਰਨ ਦਾ ਵੀ ਪਾਠ ਪੜ੍ਹਾਇਆ। ਉਨ੍ਹਾਂ ਮੈਂਬਰਾਂ ਨੂੰ ਨਸੀਹਤ ਦਿੱਤੀ ਕਿ ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਦੇ ਮਾਮਲੇ ਬਹੁਤ ਹੀ ਸੰਵੇਦਨਸ਼ੀਲ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਦੀ ਜਾਂਚ ਬਹੁਤ ਹੀ ਗੰਭੀਰਤਾ ਨਾਲ ਮੁਕੰਮਲ ਕੀਤੀ ਜਾਵੇ। ਡੀਜੀਪੀ ਨੇ ਐਸਆਈਟੀ ਮੈਂਬਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਵਿਚਕਾਰ ਕੋਈ ਮਤਭੇਦ ਹੋਵੇ ਤਾਂ ਉਹ ਪਹਿਲਾਂ ਮੇਰੇ ਨਾਲ ਗੱਲਬਾਤ ਕਰਨ ਅਤੇ ਮੀਡੀਆ ਵਿਚ ਕੋਈ ਟਿੱਪਣੀ ਕਰਨ ਤੋਂ ਗੁਰੇਜ਼ ਕਰਨ। ਇੱਥੇ ਇਹ ਦੱਸਣਯੋਗ ਹੈ ਕਿ ਕੈਪਟਨ ਸਰਕਾਰ ਆਪਣੇ ਤਿੰਨ ਸਾਲ ਪੂਰੇ ਕਰਨ ਜਾ ਰਹੀ ਹੈ ਅਤੇ ਪਿਛਲੇ ਤਿੰਨ ਸਾਲਾਂ ਤੋਂ ਹੀ ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲਿਆਂ ਦੀ ਜਾਂਚ ਸੂਬੇ ਦੀ ਸਿਆਸਤ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਐੱਸਆਈਟੀ ਨੇ ਜਾਂਚ ਕਰ ਕੇ ਹੁਣ ਤਕ ਤਿੰਨ ਚਲਾਨ ਅਦਾਲਤ ਵਿਚ ਪੇਸ਼ ਕਰ ਕੇ ਕਈ ਪੁਲਿਸ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਕੋਟਕਪੂਰਾ ਫਾਇਰਿੰਗ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਗੋਲੀ ਕਿਸ ਦੇ ਹੁਕਮਾਂ ਉਤੇ ਚੱਲੀ, ਇਸ ਲਈ ਕੌਣ-ਕੌਣ ਜ਼ਿੰਮੇਵਾਰ ਸਨ ਅਤੇ ਗੋਲੀ ਚਲਾਉਣ ਦੀ ਨੌਬਤ ਕਿਉਂ ਆਈ, ਬੇਅਦਬੀ ਦੇ ਦੋਸ਼ੀ ਕੌਣ ਸਨ ਅਤੇ ਅੱਜ ਤਕ ਕਿਉਂ ਨਹੀਂ ਫੜੇ ਗਏ ਆਦਿ ਸਵਾਲ ਅੱਜ ਵੀ ਸਵਾਲ ਬਣੇ ਜਿਉਂ ਦੇ ਤਿਉਂ ਖੜ੍ਹੇ ਜਵਾਬ ਮੰਗਦੇ ਹਨ ਪਰ ਇਨ੍ਹਾਂ ਸੰਵੇਦਨਸ਼ੀਲ ਮੁੱਦਿਆਂ ਦੀ ਤਾਣੀ ਸੁਲਝਾਉਣ ਦੀ ਥਾਂ ਸਿਆਸਤ ਭਾਰੂ ਰਹੀ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 14422

Total Hits on website :866537

Copyright @2018 - 19 reserved for Punjab weekly. Designed and developed by IINGroups.(+91-9888211017)