ਰੂਸ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਪੂਰੀ ਕੈਬਨਿਟ ਨਾਲ ਅਸਤੀਫਾ
Date : 2020-01-17 AM 01:19:00 | views (40)

ਮਾਸਕੋ: ਰੂਸ ਦੇ ਪ੍ਰਧਾਨ ਮੰਤਰੀ ਦਮਿਤਰੀ ਮੇਦਵੇਦੇਵ ਨੇ ਆਪਣੇ ਪੂਰੇ ਮੰਤਰੀ ਮੰਡਲ ਨਾਲ ਅਸਤੀਫਾ ਦੇ ਦਿੱਤਾ ਹੈ। ਰੂਸ ਦੀ ਨਿਊਜ਼ ਏਜੰਸੀ ਮੁਤਾਬਕ ਰਾਸ਼ਟਰਪਤੀ ਪੁਤਿਨ ਨੇ ਮੇਦਵੇਦੇਵ ਦਾ ਧੰਨਵਾਦ ਕੀਤਾ, ਪਰ ਉਸ ਅਨੁਸਾਰ, ਪ੍ਰਧਾਨ ਮੰਤਰੀ ਟੀਚਿਆਂ ਨੂੰ ਹਾਸਲ ਕਰਨ ''ਚ ਨਾਕਾਮਯਾਬ ਨਹੀਂ ਹੋਏ। ਦੂਜੇ ਪਾਸੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਪੁਤਿਨ ਵੱਲੋਂ ਸੰਵਿਧਾਨ ਨੂੰ ਬਦਲਣ ਦੀ ਤਜਵੀਜ਼ ਹੈ ਤੇ ਇਸ ਲਈ ਮੌਜੂਦਾ ਸਰਕਾਰ ਨੇ ਅਸਤੀਫਾ ਦੇ ਦਿੱਤਾ ਹੈ।

ਰੂਸ ''ਚ ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਕਈ ਸੰਵਿਧਾਨਕ ਸੁਧਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਅਸਤੀਫਾ ਦੇ ਦਿੱਤਾ। ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦਮਿਤਰੀ ਮੇਦਵੇਦੇਵ ਦੇ ਅਸਤੀਫੇ ਨੂੰ ਸਵੀਕਾਰ ਕਰ ਲਿਆ। ਉਸੇ ਸਮੇਂ ਏਐਫਪੀ ਤੋਂ ਇਹ ਖ਼ਬਰਾਂ ਆ ਰਹੀਆਂ ਹਨ ਕਿ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਟੈਕਸ ਮੁਖੀ ਮਿਸ਼ੁਸਤੀਨ ਦੇ ਨਾਂ ਦੀ ਤਜਵੀਜ਼ ਦਿੱਤੀ ਹੈ।

ਮੇਦਵੇਦੇਵ ਤੇ ਪੁਤਿਨ ਲੰਬੇ ਸਮੇਂ ਤੋਂ ਕਰੀਬੀ ਸਹਿਯੋਗੀ ਰਹੇ ਹਨ। ਉਸ ਨੇ 2012 ''ਚ ਰੂਸ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਚਾਰ ਸਾਲਾਂ (2008-2012) ਲਈ ਰਾਸ਼ਟਰਪਤੀ ਵੀ ਰਹਿ ਚੁੱਕੇ ਹਨ। ਪੁਤਿਨ ਨੇ ਮੇਦਵੇਦੇਵ ਦੇ ਕੈਬਨਿਟ ਮੈਂਬਰਾਂ ਨੂੰ ਕਿਹਾ ਹੈ ਕਿ ਜਦੋਂ ਤੱਕ ਨਵਾਂ ਕੈਬਨਿਟ ਨਹੀਂ ਬਣ ਜਾਂਦਾ ਉਦੋਂ ਤੱਕ ਕੰਮ ਜਾਰੀ ਰੱਖਣ।

ਇਹ ਮੰਨਿਆ ਜਾ ਰਿਹਾ ਹੈ ਕਿ ਪੁਤਿਨ ਨੇ ਆਪਣੇ ਆਪ ਨੂੰ ਸੱਤਾ ''ਚ ਰੱਖਣ ਲਈ ਇਹ ਪ੍ਰਸਤਾਵ ਦਿੱਤਾ, ਤਾਂ ਕਿ ਜੇ ਉਹ ਪ੍ਰਧਾਨ ਮੰਤਰੀ ਵੀ ਬਣੇ ਰਹਿਣ ਤੇ ਸੱਤਾ ਲੰਬੇ ਸਮੇਂ ਤੱਕ ਉਨ੍ਹਾਂ ਦੇ ਹੱਥ ''ਚ ਰਹੇ। 2024 ''ਚ ਉਨ੍ਹਾਂ ਦਾ ਰਾਸ਼ਟਰਪਤੀ ਕਾਰਜਕਾਲ ਖ਼ਤਮ ਹੋ ਰਿਹਾ ਹੈ। ਇਹ ਉਸ ਦਾ ਚੌਥਾ ਕਾਰਜਕਾਲ ਹੈ। ਪੁਤਿਨ ਨੇ ਆਪਣੇ ਭਾਸ਼ਣ ''ਚ ਇਹ ਵੀ ਕਿਹਾ ਕਿ ਭਵਿੱਖ ਦਾ ਰਾਸ਼ਟਰਪਤੀ ਕਾਰਜਕਾਲ ਦੋ ਵਾਰ ਸੀਮਤ ਹੋਣਾ ਚਾਹੀਦਾ ਹੈ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 14436

Total Hits on website :866551

Copyright @2018 - 19 reserved for Punjab weekly. Designed and developed by IINGroups.(+91-9888211017)