ਪ੍ਰਿੰਸ ਹੈਰੀ ਤੇ ਮੇਘਨ ਦੀ ਸੁਰੱਖਿਆ ''ਤੇ ਖ਼ਰਚੇ ਬਾਰੇ ਭੰਬਲਭੂਸਾ
Date : 2020-01-18 AM 01:25:00 | views (171)

ਮਾਂਟਰੀਅਲ -  ਪ੍ਰਿੰਸ ਹੈਰੀ ਤੇ ਮੇਘਨ ਦੇ ਕੈਨੇਡਾ ਠਹਿਰਣ ਸਮੇਂ ਸੁਰੱਖਿਆ ''ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਖ਼ਰਚਾ ਕੈਨੇਡਾ ਸਰਕਾਰ ਚੁੱਕੇਗੀ ਜਾਂ ਨਹੀਂ, ਇਸ ਬਾਰੇ ਅਜੇ ਫ਼ੈਸਲਾ ਨਹੀਂ ਹੋਇਆ। ਇਸ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਾਣਕਾਰੀ ਦਿੱਤੀ। ਕੈੇਨੇਡਾ ਦੇ ਇਕ ਟੈਲੀਵਿਜ਼ਨ ਨਾਲ ਇੰਟਰਵਿਊ ਦੌਰਾਨ ਟਰੂਡੋ ਨੇ ਕਿਹਾ ਕਿ ਸਰਕਾਰ ਉਕਤ ਮਾਮਲੇ ''ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਹੈਰੀ ਤੇ ਮੇਘਨ ਨੇ ਪਿਛਲੇ ਹਫ਼ਤੇ ਐਲਾਨ ਕੀਤਾ ਸੀ ਕਿ ਉਹ ਸ਼ਾਹੀ ਪਰਿਵਾਰ ਦੀ ਭੂਮਿਕਾ ਤੋਂ ਪਿੱਛੇ ਹੱਟ ਕੇ ਆਪਣਾ ਜੀਵਨ ਕੰਮਕਾਜ ਕਰ ਕੇ ਬਤੀਤ ਕਰਨਗੇ।

ਟਰੂਡੋ ਨੇ ਕਿਹਾ ਕਿ ਕੈਨੇਡਾ ਦੇ ਲੋਕ ਬਹੁਤ ਮਦਦ ਕਰਨ ਵਾਲੇ ਹਨ ਤੇ ਉਹ ਚਾਹੁੰਦੇ ਹਨ ਕਿ ਸ਼ਾਹੀ ਜੋੜਾ ਕੈਨੇਡਾ ''ਚ ਰਹੇ ਪ੍ਰੰਤੂ ਅਜੇ ਕਾਫ਼ੀ ਵਿਚਾਰ-ਵਟਾਂਦਰਾ ਕੀਤਾ ਜਾਣਾ ਬਾਕੀ ਹੈ। ਅਸੀਂ ਅਜੇ ਇਸ ਵਿਸ਼ੇ ''ਤੇ ਵਿਚਾਰ-ਵਟਾਂਦਰਾ ਨਹੀਂ ਕੀਤਾ। ਕੈਨੇਡਾ ਦੇ ਵਿੱਤ ਮੰਤਰੀ ਬਿਲ ਮੋਰਨਿਊ ਨੇ ਬਰਤਾਨੀਆ ਦੀ ਪ੍ਰੈੱਸ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਹਾਰਾਣੀ ਐਲਿਜ਼ਾਬੈੱਥ-2 ਨੂੰ ਭਰੋਸਾ ਦਿੱਤਾ ਹੈ ਕਿ ਕੈਨੇਡਾ ਸਰਕਾਰ ਹੈਰੀ ਤੇ ਮੇਘਨ ਦੀ ਸੁਰੱਖਿਆ ਦਾ ਖ਼ਰਚਾ ਚੁੱਕੇਗੀ। ਬਰਤਾਨੀਆ ਦੀ ਪ੍ਰੈੱਸ ਅਨੁਸਾਰ ਕੈਨੇਡਾ ਸ਼ਾਹੀ ਜੋੜੇ ''ਤੇ ਹਰ ਸਾਲ 13 ਲੱਖ ਅਮਰੀਕੀ ਡਾਲਰ ਖ਼ਰਚ ਕਰੇਗਾ।

ਦੱਸਣਯੋਗ ਹੈ ਕਿ ਪ੍ਰਿੰਸ ਹੈਰੀ ਤੇ ਮੇਘਨ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਸ਼ਾਹੀ ਮੁੱਖ ਭੂਮਿਕਾ ਨੂੰ ਛੱਡ ਕੇ ਕੈਨੇਡਾ ਤੇ ਬਰਤਾਨੀਆ ਵਿਚ ਰਹਿਣਗੇ ਤੇ ਕੰਮਕਾਰ ਕਰ ਕੇ ਆਪਣਾ ਜੀਵਨ ਬਤੀਤ ਕਰਨਗੇ। ਉਨ੍ਹਾਂ ਦਾ ਲੜਕਾ ਇਸ ਸਮੇਂ ਕੈਨੇਡਾ ''ਚ ਹੈ ਜਿਸ ਦੀ ਦੇਖਭਾਲ ਇਕ ਔਰਤ ਕਰ ਰਹੀ ਹੈ। ਸੋਮਵਾਰ ਨੂੰ ਮਹਾਰਾਣੀ ਐਲਿਜ਼ਾਬੈੱਥ-2 ਨੇ ਹੈਰੀ ਤੇ ਮੇਘਨ ਨੂੰ ਆਪਣਾ ਸਮਾਂ ਕੈਨੇਡਾ ਤੇ ਬਰਤਾਨੀਆ ''ਚ ਬਤੀਤ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13564

Total Hits on website :713205

Copyright @2018 - 19 reserved for Punjab weekly. Designed and developed by IINGroups.(+91-9888211017)