ਫਰਵਰੀ ‘ਚ ਭਾਰਤ ਦੌਰੇ ‘ਤੇ ਆਉਣਗੇ ਰਾਸ਼ਟਰਪਤੀ ਡੋਨਾਲਡ ਟਰੰਪ
Date : 2020-01-18 AM 01:29:00 | views (219)

ਅਮਰੀਕਾ ਦੇ ਰਾਸ਼ਟਰਤਪੀ ਡੋਨਾਲਡ ਟਰੰਪ  ਦੀ ਨਜ਼ਰਾਂ ਭਾਰਤ ਦੌਰੇ ‘ਤੇ ਹਨ। ਉਹ ਇਸ ਦੌਰੇ ਨੂੰ ਲੈ ਕੇ ਕਾਫੀ  ਉਤਸ਼ਾਹਤ ਹਨ। ਭਾਰਤ ਅਤੇ ਅਮਰੀਕਾ ਦੇ ਬਿਹਤਰ ਸਬੰਧਾਂ ਨੂੰ ਦਰਸਾਉਣ ਦੇ ਲਈ ਰਾਸ਼ਟਰਪਤੀ ਟਰੰਪ, ਭਾਰਤ ਦਾ ਦੌਰਾ ਕਰ ਸਕਦੇ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਫਰਵਰੀ ਮਹੀਨੇ ‘ਚ ਭਾਰਤ ਦਾ ਦੌਰਾ ਕਰ ਸਕਦੇ ਹਨ।
ਜਿਸ ਤਰ੍ਹਾਂ ਅਮਰੀਕਾ ਦੇ ਹਿਊਸਟਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ‘ਹਾਉਡੀ ਮੋਦੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ, ਉਸੇ ਤਰ੍ਹਾਂ ਡੋਨਾਲਡ ਟਰੰਪ ਲਈ ਵੀ ਅਜਿਹਾ ਹੀ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ।ਦਰਅਸਲ, ਪਿਛਲੇ ਸਾਲ ਸਤੰਬਰ ‘ਚ ਹਿਊਸਟਨ ਵਿੱਚ ਹੋਏ ‘ਹਾਉਡੀ ਮੋਦੀ’ ਪ੍ਰੋਗਰਾਮ ਦੀ ਤਰਜ਼ ‘ਤੇ ਡੋਨਾਲਡ ਟਰੰਪ ਦੀ ਭਾਰਤ ਫੇਰੀ ਲਈ ‘ਹਾਉਡੀ ਟਰੰਪ’ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਸਕਦਾ ਹੈ। ਇਸ ਦੇ ਲਈ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਜਾਰੀ ਹੈ ਅਤੇ ਏਜੰਡੇ ‘ਤੇ ਕੰਮ ਕੀਤਾ ਜਾ ਰਿਹਾ ਹੈ।
ਹਿੰਦੁਸਤਾਨ ਟਾਈਮਜ਼ ਨੂੰ ਇਹ ਪਤਾ ਲੱਗਿਆ ਹੈ ਕਿ ਲਗਭਗ ਇਹ ਤੈਅ ਹੋ ਗਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਫਰਵਰੀ ‘ਚ ਭਾਰਤ ਆਉਣਗੇ। ਹਾਲਾਂਕਿ ਅਜੇ ਤੱਕ ਤਰੀਕਾਂ ‘ਤੇ ਮੋਹਰ ਨਹੀਂ ਲੱਗੀ ਹੈ ਅਤੇ ਇਸ ਬਾਰੇ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਡੋਨਾਲਡ ਟਰੰਪ ਤਿੰਨ ਦਿਨਾਂ ਦੌਰੇ ‘ਤੇ ਭਾਰਤ ਆਉਣਗੇ।
ਇਸ ਦੌਰਾਨ ਉਹ ਨਵੀਂ ਦਿੱਲੀ ਤੋਂ ਇਲਾਵਾ ਇੱਕ ਹੋਰ ਸ਼ਹਿਰ ਦਾ ਵੀ ਦੌਰਾ ਕਰਨਗੇ। ਸੂਤਰਾਂ ਮੁਤਾਬਿਕ ਗੁਜਰਾਤੀ ਮੂਲ ਦੇ ਅਮਰੀਕੀਆਂ ਦੇ ‘ਹਾਉਡੀ ਟਰੰਪ’ ਸ਼ੋਅ ‘ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਸਾਲ ਅਮਰੀਕਾ ‘ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਰਾਸ਼ਟਰਪਤੀ ਟਰੰਪ ਲਈ ਉਨ੍ਹਾਂ ਦੀ ਟੀਮ ਇਸ ਯੋਜਨਾ ‘ਤੇ ਕੰਮ ਕਰ ਰਹੀ ਹੈ।
ਅਜਿਹਾ ਅਮਰੀਕਾ ਵਿੱਚ ਗੁਜਰਾਤੀਆਂ ਦੀ ਵੱਧ ਗਿਣਤੀ ਕਾਰਨ ਵੀ ਹੈ। ਇਸੇ ਕਰਕੇ ਕਿ ਗੁਜਰਾਤੀਆਂ ਦੀ ਗਿਣਤੀ ਦੇ ਮੱਦੇਨਜ਼ਰ ਰਾਸ਼ਟਰਪਤੀ ਡੋਨਾਲਡ ਟਰੰਪ ਲਈ ‘ਹਾਉਡੀ ਮੋਦੀ’ ਵਰਗਾ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। ਬੀਤੇ ਦਿਨ ਯੂਐਨ ਵਿਚ ਅਪਣੇ ਭਾਸ਼ਣ ਦੌਰਾਨ ਭਾਰਤ ਦੀ ਤਾਰੀਫ ਵੀ ਕੀਤੀ ਸੀ। ਟਰੰਪ ਨੇ ਲੱਖਾਂ ਲੋਕਾਂ ਨੂੰ ਗਰੀਬੀ ਰੇਖਾ ਤੋਂ ਬਾਹਰ ਕੱਢਣ ਦੇ ਲਈ ਭਾਰਤ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਸੀ। 


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13566

Total Hits on website :713207

Copyright @2018 - 19 reserved for Punjab weekly. Designed and developed by IINGroups.(+91-9888211017)