ਨਾਂਦੇੜ ਤੋਂ ਸ਼ਰਧਾਲੂ ਲਿਆਇਆ ਬੱਸ ਚਾਲਕ ਨਿਕਲਿਆ ਕੋਰੋਨਾ ਪਾਜ਼ੇਟਿਵ, 11 ਸ਼ਰਧਾਲੂਆਂ ਦੇ ਲਏ ਗਏ ਸੈਂਪਲ
Date : 2020-04-27 AM 07:23:00 | views (146)

ਤਰਨਤਾਰਨ : ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਤਰਨਤਾਰਨ ਜ਼ਿਲ੍ਹੇ ਵਿਚ ਲਿਆਉਣ ਵਾਲੇ ਬੱਸ ਚਾਲਕ ਦੇ ਕੋਰੋਨਾ ਪਾਜ਼ੇਟਿਵ ਹੋਣ ਦਾ ਖੁਲਾਸਾ ਹੁੰਦਿਆਂ ਹੀ ਸਰਹੱਦੀ ਇਲਾਕੇ ਖੇਮਕਰਨ ਵਿਚ ਹੜਕੰਪ ਮਚ ਗਿਆ ਹੈ। ਐਤਵਾਰ ਨੂੰ ਸਵੇਰੇ ਇਕ ਬੱਸ ਖੇਮਕਰਨ ਇਲਾਕੇ ''ਚ ਸ਼ਰਧਾਲੂ ਛੱਡ ਕੇ ਵਾਪਸ ਮਹਾਂਰਾਸ਼ਟਰ ਰਵਾਨਾ ਹੋ ਗਈ ਸੀ। ਜਦੋਂਕਿ ਦੇਰ ਰਾਤ ਕਰੀਬ ਦੋ ਵਜੇ ਇਸ ਬੱਸ ਵਿਚ ਆਏ ਸਾਰੇ 11 ਸ਼ਰਧਾਲੂਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਤਰਨਤਾਰਨ ਲੈ ਆਈਆਂ। ਜਿਥੋਂ ਉਨ੍ਹਾਂ ਦੇ ਸੈਂਪਲ ਲੈ ਕੇ ਜਾਂਚ ਲਈ ਅੰਮ੍ਰਿਤਸਰ ਭੇਜੇ ਜਾ ਰਹੇ ਹਨ। ਸਿਹਤ ਵਿਭਾਗ ਦੀ ਮੰਨੀਏ ਤਾਂ ਨਾਂਦੇੜ ਤੋਂ ਆਈ ਬੱਸ ਦਾ ਚਾਲਕ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਜਿਸਦੇ ਚੱਲਦਿਆਂ ਸ਼ਰਧਾਲੂਆਂ ਦੀ ਜਾਂਚ ਕਰਵਾਈ ਜਾ ਰਹੀ ਹੈ। ਦੂਜੇ ਪਾਸੇ ਦੇਰ ਰਾਤ ਪ੍ਰਸ਼ਾਸਨ ਦੀ ਇਸ ਕਾਰਵਾਈ ਨਾਲ ਇਲਾਕੇ ਵਿਚ ਸਹਿਮ ਪਾਇਆ ਜਾ ਰਿਹਾ ਹੈ।
ਦੱਸਣਾ ਬਣਦਾ ਹੈ ਕਿ ਐਤਵਾਰ ਸਵੇਰੇ ਪੱਟੀ ਅਤੇ ਖੇਮਕਰਨ ਦੇ ਸ਼ਰਧਾਲੂਆਂ ਨੂੰ ਲੈ ਕੇ ਬੱਸਾਂ ਤਰਨਤਾਰਨ ਜ਼ਿਲ੍ਹੇ ਵਿਚ ਪਹੁੰਚੀਆਂ ਸਨ। ਇਨ੍ਹਾਂ ਵਿਚੋਂ ਇਕ ਛੋਟੀ ਬੱਸ (ਟੈਂਪੂ ਟਰੈਵਲ) ''ਚ 11 ਸ਼ਰਧਾਲੂ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਖੇਮਕਰਨ ਇਲਾਕੇ ਦੇ ਸਵਾਰ ਸਨ, ਜਦੋਂਕਿ ਤਿੰਨ ਸ਼ਰਧਾਲੂ ਮੋਗੇ ਜ਼ਿਲ੍ਹੇ ਨਾਲ ਸਬੰਧਤ ਸਨ।
ਸਵੇਰ ਵੇਲੇ ਬੱਸ ਚਾਲਕ ਸ਼ਰਧਾਲੂਆਂ ਨੂੰ ਛੱਡ ਕੇ ਵਾਪਸ ਵੀ ਚਲਾ ਗਿਆ ਪਰ ਬਾਅਦ ਵਿਚ ਮਹਾਂਰਾਸ਼ਟਰ ਤੋਂ ਆਏ ਬੱਸ ਚਾਲਕ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਹੋਣ ਦੀ ਸੂਚਨਾ ਪ੍ਰਸ਼ਾਸਨ ਨੂੰ ਲੱਗ ਗਈ। ਜਿਸ ਤੋਂ ਬਾਅਦ ਦੇਰ ਰਾਤ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਖੇਮਕਰਨ ਪਹੁੰਚ ਗਿਆ। ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਬੱਸ ਚਾਲਕ ਦੇ ਕੋਰੋਨਾ ਪੌਜ਼ੀਟਿਵ ਹੋਣ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਬੱਸ ਵਿਚ ਸਵਾਰ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ 11 ਸ਼ਰਧਾਲੂਆਂ ਨੂੰ ਸੈਂਪਲ ਲੈਣ ਲਈ ਤਰਨਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮਹਾਂਰਾਸ਼ਟਰ ਨਾਲ ਸਬੰਧਤ ਬੱਸ ਚਾਲਕ ਦਾ ਸੈਂਪਲ ਪਹਿਲਾਂ ਲਿਆ ਹੋਵੇਗਾ, ਜਿਸਦੇ ਰਵਾਨਾ ਹੋਣ ਤੋਂ ਬਾਅਦ ਆਈ ਰਿਪੋਰਟ ਦੀ ਸੂਚਨਾ ਸਰਕਾਰ ਰਾਹੀਂ ਉਨ੍ਹਾਂ ਨੂੰ ਮਿਲੀ ਹੈ। ਜਿਸਦੇ ਕਾਰਨ ਸ਼ਰਧਾਲੂਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਜਦੋਂਕਿ ਜੋ ਤਿੰਨ ਸ਼ਰਧਾਲੂ ਮੋਗੇ ਜ਼ਿਲ੍ਹੇ ਨਾਲ ਸਬੰਧਤ ਸਨ, ਉਥੋਂ ਦੇ ਸਿਹਤ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਖੇਮਕਰਨ ਇਲਾਕੇ ਵਿਚ ਪਹੁੰਚੀ ਬੱਸ ਦੇ ਚਾਲਕ ਨੇ ਇਕ ਵੀਡੀਓ ਸ਼ੋਸ਼ਲ ਮੀਡੀਆ ਰਾਹੀਂ ਜਾਰੀ ਕੀਤੀ ਹੈ, ਜਿਸ ਵਿਚ ਉਹ ਆਪਣਾ ਕੋਈ ਵੀ ਟੈਸਟ ਨਾ ਹੋਣ ਦੀ ਗੱਲ ਕਹਿ ਰਿਹਾ ਹੈ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13882

Total Hits on website :958445

Copyright @2018 - 19 reserved for Punjab weekly. Designed and developed by IINGroups.(+91-9888211017)