ਪੰਜਾਬ ਨੂੰ ਮੁੜ ਸੁਰਜੀਤ ਕਰਨ ਵਾਸਤੇ ਡਾ. ਮਨਮੋਹਨ ਸਿੰਘ ਕਰਨਗੇ ਰਹਿਨੁਮਾਈ
Date : 2020-04-27 AM 07:26:00 | views (143)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਕੋਵਿਡ ਉਪਰੰਤ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨੀਤੀ ਘੜਨ ਦੀ ਦਿਸ਼ਾ ਵਿੱਚ ਸੋਮਵਾਰ ਨੂੰ ਉਸ ਵੇਲੇ ਪਹਿਲਾ ਕਦਮ ਚੁੱਕਿਆ ਗਿਆ ਜਦੋਂ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਮਾਹਿਰਾਂ ਦੇ ਗਰੁੱਪ ਨੇ ਪੰਜ ਸਬ ਗਰੁੱਪ ਤਿਆਰ ਕਰ ਲਏ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਵੀ ਸੂਬੇ ਦੀ ਅਰਥ ਵਿਵਸਥਾ ਤੇ ਪ੍ਰਗਤੀ ਨੂੰ ਮੁੜ ਬਹਾਲ ਕਰਨ ਲਈ ਆਪਣੀ ਰਹਿਨੁਮਾਈ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਮਨਜ਼ੂਰ ਕਰ ਲਿਆ ਹੈ।

ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠਲੇ ਮਾਹਿਰਾਂ ਦੇ ਗਰੁੱਪ ਨੇ ਵੀਡਿਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਨਾਲ ਜਾਣ-ਪਛਾਣ ਮੀਟਿੰਗ ਕੀਤੀ ਜਿਸ ਵਿੱਚ ਖੁਲਾਸਾ ਕੀਤਾ ਗਿਆ ਕਿ ਮੁੱਖ ਮੰਤਰੀ ਨੇ ਮਾਹਿਰਾਂ ਦੇ ਗਰੁੱਪ ਦੇ ਨਾਲ ਡਾ.ਮਨਮੋਹਨ ਸਿੰਘ ਨੂੰ ਸੂਬਾ ਸਰਕਾਰ ਦੀ ਅਗਵਾਈ ਕਰਨ ਲਈ ਲਿਖਿਆ ਸੀ ਅਤੇ ਉਨ੍ਹਾਂ ਨੇ ਇਹ ਅਪੀਲ ਮੰਨ ਲਈ ਹੈ। ਉਨ੍ਹਾਂ ਟਵੀਟ ਕਰ ਕੇ ਲਿਖਿਆ, ''''ਅਸੀਂ ਪੰਜਾਬ ਨੂੰ ਕੋਵਿਡ-19 ਉਪਰੰਤ ਆਰਥਿਕ ਵਿਕਾਸ ਦੇ ਰਾਸਤੇ ਉਤੇ ਅੱਗੇ ਲਿਜਾਣ ਲਈ ਸਖਤ ਮਿਹਨਤ ਕਰਾਂਗੇ। ਅਸੀਂ ਇਸ ਉਤੇ ਦੁਬਾਰਾ ਧਿਆਨ ਕੇਂਦਰਿਤ ਕਰਾਂਗੇ।''''

ਮੁੱਖ ਮੰਤਰੀ ਨੇ ਗਰੁੱਪ ਮੈਂਬਰਾਂ ਦਾ ਇਸ ਸਹਾਇਤਾ ਕਰਨ ਲਈ ਅੱਗੇ ਆਉਣ ਵਾਸਤੇ ਧੰਨਵਾਦ ਕੀਤਾ। ਗੰਭੀਰ ਵਿਸ਼ਵ ਵਿਆਪੀ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਕਿਹਾ, ''''ਮੈਂ ਸੂਬੇ ਲਈ ਸਭ ਤੋਂ ਵਧੀਆ ਚਾਹੁੰਦਾ ਸੀ ਅਤੇ ਇਸ ਗਰੁੱਪ ਤੋਂ ਵਧੀਆ ਹੋਰ ਕੁਝ ਬਾਰੇ ਸੋਚਿਆ ਨਹੀਂ ਜਾ ਸਕਦਾ।''''

ਮੌਂਟੇਕ ਸਿੰਘ ਆਹਲੂਵਾਲੀਆ ਨੇ ਵੀਡੀਓ ਕਾਨਫਰੰਸ ਦੌਰਾਨ ਦੱਸਿਆ ਕਿ ਮਾਹਿਰਾਂ ਦੇ ਗਰੁੱਪ ਜਿਸ ਵਿੱਚ ਪਹਿਲਾਂ 20 ਮੈਂਬਰ ਸਨ ਅਤੇ ਇਸ ਵਿੱਚ ਦੋ ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ, ਨੇ ਆਪਣੀ ਪਹਿਲੀ ਮੀਟਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗਰੁੱਪ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜ ਸਬ-ਗਰੁੱਪ ਵਿੱਤ, ਖੇਤੀਬਾੜੀ, ਸਿਹਤ, ਉਦਯੋਗ ਅਤੇ ਸਮਾਜਿਕ ਸਹਾਇਤਾ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰੁੱਪਾਂ ਦਾ ਹਰੇਕ ਚੇਅਰਪਰਸਨ ਏਜੰਡਾ ਅੱਗੇ ਲਿਜਾਣ ਲਈ ਵਰਕਰਾਂ ਨੂੰ ਲਾਮਬੰਦ ਕਰੇਗਾ।

ਮੁੱਖ ਮੰਤਰੀ ਨੇ ਤਾਂ ਭਾਰਤ ਸਰਕਾਰ ਵੱਲੋਂ ਹੱਲ ਪੇਸ਼ ਕਰਨ ਦੀ ਲੋੜ ''ਤੇ ਜ਼ੋਰ ਦਿੱਤਾ ਕਿਉਂ ਜੋ ਪੰਜਾਬ ਦੀ ਹਾਲਤ ਗੰਭੀਰ ਹੈ ਪਰ ਮੌਂਟੇਕ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਗਰੁੱਪ ਅੱਗੇ ਬਹੁਤ ਮੱਹਤਵਪੂਰਨ ਕਾਰਜ ਹੈ ਪਰ ਅਸੀਂ ਸੂਬੇ ਨੂੰ ਮੁੜ ਉਭਾਰਨ ਲਈ ਯਕੀਨਨ ਤੌਰ ''ਤੇ ਕੁਝ ਹੱਲ ਲੈ ਕੇ ਆਵਾਂਗੇ।

ਕੈਪਟਨ ਅਮਰਿੰਦਰ ਸਿੰਘ ਨੇ ਗਰੁੱਪ ਨੂੰ ਦੱਸਿਆ ਕਿ ਸੂਬੇ ਦੀ ਵਿੱਤੀ ਸਥਿਤੀ ਕਮਜ਼ੋਰ ਹੈ ਜਿਸ ਨੂੰ ਮਹੀਨਾਵਾਰ 3360 ਕਰੋੜ ਰੁਪਏ ਦਾ ਮਾਲੀਆ ਘਾਟਾ ਹੋਇਆ ਹੈ। ਇਨ੍ਹਾਂ ਵਿੱਚ ਜੀਐਸਟੀ ਦੇ 1322 ਕਰੋੜ ਰੁਪਏ, ਸ਼ਰਾਬ ''ਤੇ ਸੂਬੇ ਦੀ ਆਬਕਾਰੀ 521 ਕਰੋੜ, ਮੋਟਰ ਵਹੀਕਲ ਟੈਕਸ ਦੇ 198 ਕਰੋੜ ਰੁਪਏ, ਪੈਟਰੋਲ ਤੇ ਡੀਜ਼ਲ ''ਤੇ ਵੈਟ ਦੇ 465 ਕਰੋੜ ਰੁਪਏ, ਇਲੈਕਟ੍ਰੀਸਿਟੀ ਡਿਊਟੀ ਦੇ 243 ਕਰੋੜ, ਸਟੈਂਪ ਡਿਊਟੀ ਦੇ 219 ਕਰੋੜ ਅਤੇ ਨਾਨ-ਟੈਕਸ ਮਾਲੀਏ ਦੇ 392 ਕਰੋੜ ਰੁਪਏ ਦੇ ਰੂਪ ਵਿੱਚ ਘਾਟੇ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨਗਦੀ ਦੇ ਆਦਾਨ-ਪ੍ਰਦਾਨ ''ਚ ਮੁਕੰਮਲ ਤੌਰ ''ਤੇ ਖੜੋਤ ਆ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਦੀ ਖਪਤ ਵਿੱਚ 30 ਫੀਸਦੀ ਕਮੀ ਆਈ ਹੈ ਅਤੇ ਪੰਜਾਬ ਰਾਜ ਬਿਜਲੀ ਬੋਰਡ ਨੂੰ ਬਿਜਲੀ ਦਰਾਂ ਇਕੱਤਰ ਕਰਨ ਵਿੱਚ ਰੋਜ਼ਾਨਾ 30 ਕਰੋੜ ਰੁਪਏ ਦਾ ਘਾਟਾ ਹੈ। ਪੰਜਾਬ ਦਾ ਉਦਯੋਗ ਠੱਪ ਹੈ ਜਿੱਥੇ ਇਕ ਫੀਸਦੀ ਤੋਂ ਵੀ ਘੱਟ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸੂਬੇ ਦੇ ਜੀ.ਐਸ.ਟੀ. ਦਾ 4365.37 ਕਰੋੜ ਰੁਪਏ ਦਾ ਭੁਗਤਾਨ ਕਰਨਾ ਅਜੇ ਬਾਕੀ ਹੈ।

ਗਰੁੱਪ ਮੈਂਬਰ ਅਤੇ ਉਦਯੋਗਪਤੀ ਐਸ ਪੀ ਓਸਵਾਲ ਨੇ ਕਿਹਾ ਕਿ ਰਾਜ ਅਤੇ ਸਨਅਤ ਨੂੰ ਮੁਸ਼ਕਿਲ ਸਮੇਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਲਈ ਸਖ਼ਤ ਫੈਸਲੇ ਲੈਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਫ਼ਸਲ ਦੀ ਬੰਪਰ ਪੈਦਾਵਾਰ ਨਾਲ ਖੇਤੀਬਾੜੀ ਇਸ ਸਮੇਂ ਸਥਿਤੀ ਦਾ ਇਕਮਾਤਰ ਉਜਵਲ ਪੱਖ ਪੇਸ਼ ਕਰ ਰਹੀ ਹੈ ਜਿਸ ਤੋਂ ਬਾਅਦ ਕਪਾਹ ਅਤੇ ਝੋਨੇ ਦੀ ਫ਼ਸਲ ਆਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਘਟ ਰਹੇ ਜਲ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਕਾਸ਼ਤ ਨੂੰ ਹੋਰ ਘਟਾਉਣ ਦਾ ਪ੍ਰਸਤਾਵ ਕੀਤਾ ਹੈ ਪਰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਬਾਰੇ ਕੇਂਦਰ ਦਾ ਸਟੈਂਡ ਅਜੇ ਤੱਕ ਸਪਸ਼ਟ ਨਾ ਹੋਣ ਕਰਕੇ ਸਥਿਤੀ ਅਸਪਸ਼ਟ ਬਣੀ ਹੋਈ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੰਡੀਆਂ ਵਿੱਚ ਆਪਣੀ ਉਪਜ ਦੇਰੀ ਨਾਲ ਲਿਆਉਣ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਦੀ ਉਨ੍ਹਾਂ ਦੀ ਸਰਕਾਰ ਦੀ ਬੇਨਤੀ ਨੂੰ ਸਵਿਕਾਰ ਨਹੀਂ ਕੀਤਾ ਸੀ ਜੋ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਸੀ ਜਿਸ ਨਾਲ ਇਸ ਵੇਲੇ 8 ਜ਼ਿਲ੍ਹੇ ਪ੍ਰਭਾਵਤ ਹਨ ਅਤੇ ਰਾਸ਼ਟਰੀ ਔਸਤ ਦੀ ਤੁਲਨਾ ਵਿੱਚ ਮੌਤ ਦਰ ਵੱਧ ਦਰਸਾਈ ਗਈ ਹੈ। ਹਾਲਾਂਕਿ, ਦੇਸ਼ ਦੇ ਮੁਕਾਬਲੇ ਸੂਬੇ ਦੀ ਪ੍ਰਤੀਸ਼ਤਤਾ 1 ਅਪਰੈਲ ਨੂੰ 2.2 ਫੀਸਦੀ ਤੋਂ ਘਟ ਕੇ 25 ਅਪਰੈਲ ਨੂੰ 1.2 ਫੀਸਦੀ ਰਹਿ ਗਈ। ਉਨ੍ਹਾਂ ਕਿਹਾ ਕਿ ਕੇਸਾਂ ਦੇ ਦੁੱਗਣੇ ਹੋਣ ਦੀ ਦਰ (ਪਿਛਲੇ 1 ਹਫ਼ਤੇ ਦੇ ਔਸਤ ਵਜੋਂ) ਰਾਸ਼ਟਰੀ ਔਸਤ ਦੇ 9 ਦਿਨਾਂ ਦੀ ਤੁਲਨਾ ਵਿੱਚ 18 ਦਿਨ ਹੈ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਮੌਜੂਦਾ ਸੰਕਟ ਨਾਲ ਨਜਿੱਠਣ ਵਾਸਤੇ ਕੇਂਦਰ ਛੇਤੀ ਹੀ ਸੂਬੇ ਨੂੰ ਬਹੁਤ ਲੋੜੀਂਦਾ ਰਾਹਤ ਪੈਕੇਜ ਮੁਹੱਈਆ ਕਰਵਾਏਗੀ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13857

Total Hits on website :958420

Copyright @2018 - 19 reserved for Punjab weekly. Designed and developed by IINGroups.(+91-9888211017)