ਆਸਟ੍ਰੇਲੀਆ ''ਚ ਲਾਂਚ ਹੋਇਆ ''ਕੋਵਿਡ ਸੇਫ ਐਪ'', 10 ਲੱਖ ਤੋਂ ਜ਼ਿਆਦਾ ਲੋਕਾਂ ਨੇ ਕੀਤਾ ਡਾਊਨਲੋਡ
Date : 2020-04-27 AM 07:29:00 | views (160)

ਕੈਨਬਰਾ-  ਆਸਟ੍ਰੇਲੀਆ ''ਚ ਕੋਰੋਨਾ ਵਾਇਰਸ ਸੰਕ੍ਰਮਿਤ ਵਿਅਕਤੀ ਦੇ ਸੰਪਰਕ ''ਚ ਆਏ ਲੋਕਾਂ ਦਾ ਤੇਜ਼ੀ ਨਾਲ ਪਤਾ ਲਗਾਉਣ ਲਈ ''ਕੋਵਿਡ ਸੇਫ ਐਪ'' ਨਾਮ ਦਾ ਇਕ ਐਪ ਐਤਵਾਰ ਨੂੰ ਜਾਰੀ ਕੀਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਐਪ ਨੂੰ ਹਾਲੇ ਤਕ 10 ਲੱਖ ਲੋਕਾਂ ਤੋਂ ਵੱਧ ਲੋਕਾਂ ਨੇ ਡਾਊਨਲੋਡ ਕੀਤਾ ਹੈ। ਮੁਖ ਸਿਹਤ ਅਧਿਕਾਰੀ ਡੇਮਿਯਨ ਮਰਫੀ ਨੇ ਕਿਹਾ ਕਿ ਸ਼ੁਰੂਆਤ ''ਚ ਇਸ ਐਪ ਨੂੰ ਇੰਨੀ ਪ੍ਰਮੁੱਖਤਾ ਮਿਲਣ ਨਾਲ ਉਹ ਖੁਸ਼ ਹੈ।

ਉਨ੍ਹਾਂ ਨੇ ਕਿਹਾ ਕਿ ਐਤਵਾਰ ਰਾਤ ਇਸ ਐਪ ਨੂੰ 12 ਘੰਟਿਆਂ ''ਚ 2.6 ਕਰੋੜ ਆਬਾਦੀ ਵਾਲੇ ਦੇਸ਼ ''ਚ 11.3 ਲੱਖ ਲੋਕਾਂ ਨੇ ਆਪਣੇ ਮੋਬਾਈਲ ''ਚ ਡਾਊਨਲੋਡ ਕੀਤਾ ਹੈ। ਦੱਸ ਦੇਈਏ ਕਿ ਆਸਟ੍ਰੇਲੀਆ ''ਚ ਇਸ ਸਮੇਂ ਕੋਰੋਨਾ ਸੰਕ੍ਰਮਿਤ ਲੋਕਾਂ ਦੀ ਗਿਣਤੀ 6,720 ਹੈ ਉਥੇ ਹੀ ਮਰਨ ਵਾਲਿਆਂ ਦਾ ਅੰਕੜਾ 83 ਤਕ ਪਹੁੰਚ ਗਿਆ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਸਿਰਫ ਆਸਟ੍ਰੇਲੀਆ ਹੀ ਨਹੀਂ ਬਲਕਿ ਦੁਨੀਆ ਦੇ 200 ਤੋਂ ਜ਼ਿਆਦਾ ਦੇਸ਼ ਇਸ ਵਾਇਰਸ ਦਾ ਸਾਹਮਣਾ ਕਰ ਰਹੇ ਹਨ। ਇਸ ਸਮੇਂ ਪੂਰੀ ਦੁਨੀਆ ''ਚ ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਨਾਲ 2 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 28 ਲੱਖ ਤੋਂ ਜ਼ਿਆਦਾ ਸੰਕ੍ਰਮਿਤਾਂ ਦਾ ਅੰਕੜਾ ਪਹੁੰਚ ਗਿਆ ਹੈ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13869

Total Hits on website :958432

Copyright @2018 - 19 reserved for Punjab weekly. Designed and developed by IINGroups.(+91-9888211017)