ਕਿਸਾਨਾਂ ਦੇ ਨੁਸਕਾਨ ਦੀ ਭਰਪਾਈ ਲਈ ਹਰਸਿਮਰਤ ਬਾਦਲ ਦੀ ਉਦਯੋਗਾਂ ਨੂੰ ਸਲਾਹ
Date : 2020-04-30 AM 02:19:00 | views (167)

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਟੀ ਹੋਈ ਫਸਲ ਦੇ ਹੋਏ ਨੁਕਸਾਨ ''ਤੇ ਚਿੰਤਾ ਜ਼ਾਹਰ ਕਰਦਿਆਂ ਕੇਂਦਰ ਨੇ ਬੁੱਧਵਾਰ ਨੂੰ ਉਦਯੋਗਿਕ ਕੰਪਨੀਆਂ ਨੂੰ ਕਿਸਾਨਾਂ ਦੀ ਬਰਬਾਦੀ ਨੂੰ ਘਟਾਉਣ ਲਈ ਉਨ੍ਹਾਂ ਕੋਲੋਂ ਸਬਜ਼ੀਆਂ ਤੇ ਫਲ ਖਰੀਦਣ ਲਈ ਕਿਹਾ ਹੈ।

ਇੱਕ ਅਧਿਕਾਰਤ ਬਿਆਨ ਅਨੁਸਾਰ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਉਦਯੋਗ ਚੈਂਬਰ ਫਿੱਕੀ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਇਹ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਤਾਲਾਬੰਦੀ ਖਤਮ ਹੋਣ ਤੋਂ ਬਾਅਦ ਫੂਡ ਪ੍ਰੋਸੈਸਿੰਗ ਸੈਕਟਰ ਦੀਆਂ ਜ਼ਰੂਰਤਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ।

ਹਰਸਿਮਰਤ ਬਾਦਲ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਟੀ ਹੋਈ ਫਸਲ ਦੇ ਖਰਾਬ ਹੋਣ ''ਤੇ ਚਿੰਤਾ ਜ਼ਾਹਿਰ ਕੀਤੀ। ਬੈਠਕ ਵਿੱਚ ਕੇਂਦਰੀ ਮੰਤਰੀ ਨੇ ਸਮੂਹ ਮੈਂਬਰਾਂ ਨੂੰ ਕੱਟੀ ਕਣਕ, ਝੋਨੇ, ਫਲ, ਸਬਜ਼ੀਆਂ ਤੇ ਹੋਰ ਨਾਸ਼ਵਾਨ ਫਸਲਾਂ ਖਰੀਦਣ ਦੀ ਬੇਨਤੀ ਕੀਤੀ ਤਾਂ ਜੋ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕੇ।

ਬੈਠਕ ਵਿੱਚ ਕੇਂਦਰੀ ਮੰਤਰੀ ਨੇ ਸੁਰੱਖਿਆ ਉਪਾਵਾਂ ''ਤੇ ਸਮਝੌਤਾ ਕੀਤੇ ਬਿਨਾਂ ਉਦਯੋਗਿਕ ਸੰਚਾਲਨ ਨੂੰ ਪੂਰੀ ਸਮਰੱਥਾ ਨਾਲ ਮੁੜ ਚਾਲੂ ਕਰਨ ''ਤੇ ਜ਼ੋਰ ਦਿੱਤਾ। ਉਸ ਨੇ ਇਹ ਵੀ ਦੱਸਿਆ ਕਿ ਮੰਤਰਾਲੇ ਦੀ ਟਾਸਕ ਫੋਰਸ ਕੰਪਨੀਆਂ ਨੂੰ ਦੇਸ਼ ਵਿੱਚ ਤਾਲਾਬੰਦ ਹੋਣ ਦੌਰਾਨ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਸਹਾਇਤਾ ਕਰ ਰਹੀ ਹੈ।

ਇੱਕ ਵਾਰ ਫਿਰ ਉਦਯੋਗ ਨੂੰ ਮੁੜ ਸੁਰਜੀਤ ਕਰਨ ਲਈ, ਹਰਸਿਮਰਤ ਬਾਦਲ ਨੇ ਖੁਰਾਕ ਕੰਪਨੀਆਂ ਲਈ ਵਿਸਥਾਰ ਦਿਸ਼ਾ ਨਿਰਦੇਸ਼ਾਂ ਦੀ ਲੋੜ ''ਤੇ ਉਦਯੋਗ ਦੀ ਮੰਗ ''ਤੇ ਸਹਿਮਤੀ ਪ੍ਰਗਟਾਈ ਤੇ ਨਾਲ ਹੀ 60-75 ਪ੍ਰਤੀਸ਼ਤ ਕਾਮਿਆਂ ਨੂੰ ਸਹੂਲਤਾਂ ਦੇ ਸੰਚਾਲਨ ਦੀ ਆਗਿਆ ਦਿੱਤੀ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13852

Total Hits on website :958415

Copyright @2018 - 19 reserved for Punjab weekly. Designed and developed by IINGroups.(+91-9888211017)