ਐਸਆਈ ਹਰਜੀਤ ਸਿੰਘ ਨੂੰ ਮਿਲੀ ਹਸਪਤਾਲੋਂ ਛੁੱਟੀ, ਨਿਹੰਗ ਨੇ ਵੱਢਿਆ ਸੀ ਹੱਥ
Date : 2020-04-30 AM 02:33:00 | views (130)

ਚੰਡੀਗੜ੍ਹ: ਪਿਛਲੇ ਦਿਨੀਂ ਪਟਿਆਲਾ ਨੇੜੇ ਇੱਕ ਨਿਹੰਗ ਸਿੰਘ ਵੱਲੋਂ ਐਸਆਈ ਹਰਜੀਤ ਸਿੰਘ ਦਾ ਹੱਥ ਵੱਢ ਦਿੱਤਾ ਗਿਆ ਸੀ। ਹਰਜੀਤ ਸਿੰਘ ਦਾ ਪੀਜੀਆਈ ਹਸਪਤਾਲ ''ਚ ਇਲਾਜ ਚੱਲ ਰਿਹਾ ਸੀ। ਡਾਕਟਰ ਦੀ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਹਰਜੀਤ ਦਾ ਹੱਥ ਜੋੜ ਦਿੱਤਾ ਗਿਆ। ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇਸ ਸਮੇਂ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਸਮੇਤ ਕਈ ਪੁਲਿਸ ਮੁਲਾਜ਼ਮ ਵੀ ਹਸਪਤਾਲ ਪਹੁੰਚੇ ਸਨ। ਡੀਜੀਪੀ ਨੇ ਹਰਜੀਤ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਸ ਦਾ ਹੌਸਲਾ ਵਧਾਇਆ।
ਉਸ ਦਾ ਹੱਥ ਜੋੜਨ ਵਾਲੀ ਟੀਮ ਦੀ ਅਗੁਵਾਈ ਕਰਨ ਵਾਲੇ ਪ੍ਰੋਫੈਸਰ ਸੁਨੀਲ ਗਾਬਾ ਨੇ ਵੀਰਵਾਰ ਸਵੇਰੇ 10:00 ਵਜੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ। ਉਸ ਨੇ ਕਿਹਾ ਕਿ ਹਰਜੀਤ ਹੁਣ ਬਿਲਕੁਲ ਠੀਕ ਹੈ। ਉਨ੍ਹਾਂ ਦੇ ਹੱਥ ''ਚ ਖੂਨ ਦਾ ਸੰਚਾਰ ਹੋ ਰਿਹਾ ਹੈ।


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13896

Total Hits on website :958459

Copyright @2018 - 19 reserved for Punjab weekly. Designed and developed by IINGroups.(+91-9888211017)